- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਯੂਥ ਆਗੂ ਦਲਜੀਤ ਸਿੰਘ ਨਡਾਲਾ ਅਕਾਲੀ ਦਲ ਵਿੱਚ ਸ਼ਾਮਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਸਨਮਾਨਿਤ

ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨ
ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ
ਬੇਗੋਵਾਲ /ਨਡਾਲਾ : ਸਮਾਜ ਸੇਵਾ ਤੇ ਖੇਡ ਪ੍ਰਮੋਟਰ ਵਜੋਂ ਜਾਣੇ ਜਾਂਦੇ ਕਾਂਗਰਸੀ ਯੂਥ ਆਗੂ ਦਲਜੀਤ ਸਿੰਘ ਨਡਾਲਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਨਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਬਿਹਤਰੀ ਤੇ ਸੂਬੇ ਦੇ ਚੰਗੇ ਭਵਿੱਖ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪਾਰਟੀ ਦਾ ਸਾਥ ਦੇਣਾ ਉਨ੍ਹਾਂ ਆਪਣਾ ਮੁੱਢਲਾ ਫਰਜ਼ ਸਮਝਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਦਲਜੀਤ ਸਿੰਘ ਨਡਾਲਾ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਨਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਏਗੀ, ਉਸ ਜ਼ਿੰਮੇਵਾਰੀ ਨੂੰ ਤਾਂ ਦੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਤੇ ਪਾਰਟੀ ਦੇ ਪਾਰਟੀ ਦੀ ਮਜ਼ਬੂਤੀ ਕੀਤੀ ਜਾਵੇਗੀ। ਇਸ ਮੌਕੇ ਦਲਜੀਤ ਸਿੰਘ ਨਡਾਲਾ ਨੇ ਅਕਾਲੀ-ਭਾਜਪਾ ਦੇ ਗੱਠਜੋੜ ਨੂੰ ਲੈ ਕੇ ਜਿੱਥੇ ਪਾਰਟੀ ਹਾਈਕਮਾਂਡ ਦੇ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉੱਥੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਬੇਹਤਰੀ ਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਭਾਜਪਾ ਦਾ ਗੱਠਜੋੜ ਹੋਣਾ ਬਹੁਤ ਜ਼ਰੂਰੀ ਸੀ।