ਡਾ. ਚੱਬੇਵਾਲ ਦੀ ਪਾਰਟੀ ਆਗੂਆਂ ਨੂੰ ਮਿਲਣ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਕਾ ਜ਼ਿਲ੍ਹਾ ਖਜਾਨਚੀ ਤੇ ਜ਼ਿਲ੍ਹਾ ਸਕੱਤਰ ਅਸ਼ੋਕ ਭਾਟੀਆ ਨੂੰ ਮਿਲੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ
Publish Date: Sun, 30 Aug 2026 07:25 PM (IST)
Updated Date: Sun, 30 Aug 2026 07:28 PM (IST)
ਸਾਬਕਾ ਜ਼ਿਲ੍ਹਾ ਖਜ਼ਾਨਚੀ ਤੇ ਜ਼ਿਲ੍ਹਾ ਸਕੱਤਰ ਅਸ਼ੋਕ ਭਾਟੀਆ ਨੂੰ ਮਿਲੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਫਗਵਾੜਾ ਦੇ ਨਵ-ਨਿਯੁਕਤ ਹਲਕਾ ਇੰਚਾਰਜ, ਮੈਂਬਰ ਪਾਰਲੀਮੈਂਟ ਤੇ ਸੂਬਾ ਸਪੋਕਸਪਰਸਨ ਆਮ ਆਦਮੀ ਪਾਰਟੀ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਾਰਟੀ ਦੇ ਪੁਰਾਣੇ ਤੇ ਨਵੇਂ ਵਰਕਰਾਂ ਤੇ ਆਗੂਆਂ ਨੂੰ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਕੜੀ ਤਹਿਤ ਡਾ. ਚੱਬੇਵਾਲ ਨੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਖਜ਼ਾਨਚੀ ਤੇ ਜ਼ਿਲ੍ਹਾ ਸਕੱਤਰ ਰਹਿ ਚੁੱਕੇ ਸੀਨੀਅਰ ਆਗੂ ਅਸ਼ੋਕ ਭਾਟੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਸ਼ੋਕ ਭਾਟੀਆ ਨਾਲ ਪਾਰਟੀ ਦੇ ਜਥੇਬੰਦਕ ਮਾਮਲਿਆਂ ਤੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਅਸ਼ੋਕ ਭਾਟੀਆ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ। ਡਾ. ਚੱਬੇਵਾਲ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਪੁਰਾਣੇ ਵਰਕਰਾਂ ਤੇ ਆਗੂਆਂ ਦੀ ਅਹਿਮ ਭੂਮਿਕਾ ਰਹੀ ਹੈ। ਪਾਰਟੀ ਦੇ ਹਰ ਵਰਕਰ ਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਇਸ ਮੌਕੇ ਅਸ਼ੋਕ ਭਾਟੀਆ ਨੇ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਪਾਰਟੀ ਦੇ ਸੱਚੇ ਸਿਪਾਹੀ ਵਜੋਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹੇ ਹਨ ਤੇ ਭਵਿੱਖ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਅਸ਼ੋਕ ਭਾਟੀਆ ਨੇ ਕਿਹਾ ਕਿ ਡਾ. ਚੱਬੇਵਾਲ ਵੱਲੋਂ ਪੁਰਾਣੇ ਵਰਕਰਾਂ ਨੂੰ ਮੁੜ ਨਾਲ ਜੋੜਨ ਤੇ ਉਨ੍ਹਾਂ ਦੀਆਂ ਗੱਲਾਂ ਸੁਣਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਲੈ ਕੇ ਪਹਿਲਾਂ ਦੀ ਤਰ੍ਹਾਂ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਇਸ ਮੁਲਾਕਾਤ ਨੂੰ ਫਗਵਾੜਾ ਅੰਦਰ ਪਾਰਟੀ ਦੇ ਪੁਰਾਣੇ ਤੇ ਨਵੇਂ ਆਗੂਆਂ ਤੇ ਵਰਕਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਮੇਅਰ ਰਾਮਪਾਲ ਉਪਲ, ਹਰਜਿੰਦਰ ਸਿੰਘ ਖਾਲਸਾ ਤੇ ਹੋਰ ਮੈਂਬਰ ਹਾਜ਼ਰ ਸਨ।