ਸਕੂਲ ਬੁੱਸੋਵਾਲ ’ਚ ਸੰਵਿਧਾਨ ਦਿਵਸ ਮਨਾਇਆ ਸਕੂਲ ਬੁੱਸੋਵਾਲ ਵਿਖੇ ਸੰਵਿਧਾਨ ਦਿਵਸ ਮਨਾਇਆ
Publish Date: Thu, 26 Nov 2026 08:20 PM (IST)
Updated Date: Thu, 26 Nov 2026 08:22 PM (IST)
--ਵਿਦਿਆਰਥੀਆਂ ਨੇ ਸੰਵਿਧਾਨ ਦਾ ਸਤਿਕਾਰ ਕਰਨ ਤੇ ਇਸ ਦੇ ਆਦਰਸ਼ਾਂ ’ਤੇ ਚੱਲਣ ਦਾ ਲਿਆ ਸੰਕਲਪ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁੱਸੋਵਾਲ ਵਿਖੇ ਸਕੂਲ ਮੁਖੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਗਿਆਰਵੀਂ ਜਮਾਤ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਭਾਰਤੀ ਸੰਵਿਧਾਨ ਦੀ ਕੂੰਜੀ ਪ੍ਰਸਤਾਵਨਾ ਵਿਦਿਆਰਥੀਆਂ ਨੂੰ ਪੜ੍ਹ ਕੇ ਸੁਣਾਈ। ਇਸ ਉਪਰੰਤ ਸਮੂਹ ਵਿਦਿਆਰਥੀਆਂ ਨੇ ਸੰਵਿਧਾਨ ਦਾ ਮਾਣ-ਸਤਿਕਾਰ ਕਰਨ ਤੇ ਇਸ ਵਿੱਚ ਦਰਜ ਆਦਰਸ਼ਾਂ ਦੀ ਪਾਲਣਾ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਮੁਖੀ ਸੰਦੀਪ ਕੁਮਾਰ ਨੇ ਸੰਵਿਧਾਨ ਸਭਾ, ਡਰਾਫਟਿੰਗ ਕਮੇਟੀ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਸਮੇਤ ਹੋਰ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਪ੍ਰਦਾਨ ਕੀਤੇ ਗਏ ਮੌਲਿਕ ਅਧਿਕਾਰਾਂ ਤੇ ਬੁਨਿਆਦੀ ਫ਼ਰਜ਼ਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਡੇ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ ਤੇ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਇਸ ਦੇ ਸਿਧਾਂਤਾਂ ਦਾ ਸਤਿਕਾਰ ਕਰੇ । ਇਸ ਉਪਰੰਤ ਐੱਸਐੱਸ ਮਾਸਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਇਤਿਹਾਸਕ ਪਿਛੋਕੜ, ਮਹੱਤਵ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੈਕਚਰਾਰ ਦਵਿੰਦਰ ਕੁਮਾਰ, ਜਗਜੀਤ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ , ਸਰਬ ਜੀਤ ਕੌਰ, ਰੁਪਿੰਦਰ ਕੌਰ, ਮਨਜੋਤ ਕੌਰ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਰਜਨੀ, ਸੋਨੀਆ, ਬਖਸੋ, ਜਗੀਰ ਸਿੰਘ, ਸੁਰਜੀਤ ਕੌਰ, ਬਲਵੀਰ ਸਿੰਘ ਹਾਜ਼ਰ ਸਨ।