ਮੋਗਾ ਰੈਲੀ ’ਚ ਕਿਰਤੀ ਕਾਮਿਆਂ ਦੇ ਕਾਫਲੇ ਪਹੁੰਚੇ ਮੋਗਾ ਰੈਲੀ ਵਿੱਚ ਵੱਖ- ਵੱਖ ਥਾਵਾਂ ਤੋਂ ਕਿਰਤੀ ਕਾਮਿਆਂ ਦੇ ਕਾਫਲੇ ਪਹੁੰਚੇ
Publish Date: Sat, 26 Sep 2026 09:32 PM (IST)
Updated Date: Sat, 26 Sep 2026 09:33 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਭਾਜਪਾ-ਆਰਐੱਸਐੱਸ ਦੇ ਫਾਸ਼ੀ ਹਮਲਿਆਂ ਖਿਲਾਫ਼ ਅੱਜ ਦਾਣਾ ਮੰਡੀ ਮੋਗਾ ਵਿਖੇ ਕੀਤੀ ਗਈ ਸੂਬਾ ਪੱਧਰੀ ਵਿਸ਼ਾਲ ਰੈਲੀ ਵਿੱਚ ਪਹੁੰਚਣ ਲਈ ਵੱਖ-ਵੱਖ ਥਾਵਾਂ ਤੋਂ ਜਥੇ ਰਵਾਨਾ ਹੋਏ। ਰੈਲੀ ਵਿੱਚ ਸ਼ਾਮਲ ਹੋਣ ਲਈ ਸੁਲਤਾਨਪੁਰ ਲੋਧੀ ਤੋਂ ਪੇਂਡੂ ਮਜ਼ਦੂਰ ਯੂਨੀਅਨ ਦੇ ਸਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ ਦੀ ਅਗਵਾਈ ਹੇਠ ਵੱਡਾ ਜਥਾ ਰੈਲੀ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਪਾਰਟੀ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਭਾਜਪਾ-ਆਰਐੱਸਐੱਸ ਦੀ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਤੇ ਜਮਹੂਰੀਅਤ ਖ਼ਤਮ ਕਰਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ। ਇਸ ਲਈ ਸਰਕਾਰੀ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਨਿੱਤ ਨਵੇਂ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਵਿਰੋਧੀਆਂ ਨੂੰ ਜੇਲ੍ਹਾਂ ਵਿੱਚ ਸੁਟਿਆ ਜਾ ਰਿਹਾ ਹੈ। ਇਥੋਂ ਤੱਕ ਕਿ ਸੰਸਦ ਦੀ ਮਰਿਆਦਾ ਨੂੰ ਖੁੱਦ ਹੀ ਤਾਰ-ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਪ੍ਰਬੰਧ ਪੰਜਾਬ ਹਵਾਲੇ ਕਰਨ, ਚੰਡੀਗੜ੍ਹ ਪੰਜਾਬ ਨੂੰ ਦੇਣ, ਸਾਰੇ ਸਿਆਸੀ ਕਾਰਕੁਨਾਂ ਤੇ ਸਿੱਖਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ, ਯੂਏਪੀਏ, ਐਸਮਾ ਤੇ ਹੋਰ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਮੋਗਾ ਰੈਲੀ ਵਿੱਚ ਮਿਹਨਤੀ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਗੁਰਦੀਪ ਸਿੰਘ ਨਬੀਪੁਰ, ਬਲਦੇਵ ਸਿੰਘ ਮੁੰਲਾ ਕਾਲਾ, ਜੀਤ ਸਿੰਘ, ਮੰਗਤ ਸਿੰਘ ਫੱਤੂਵਾਲ, ਪ੍ਰੇਮ ਲਾਲ ਸ਼ੇਰਪੁਰ ਸੱਧਾ, ਕਰਨੈਲ ਸਿੰਘ ਸ਼ੇਰਪੁਰ ਸੱਧਾ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਕੁਲਦੀਪ ਕੌਰ, ਹਰਜਿੰਦਰ ਕੌਰ ਕਾਮਲਪੁਰ, ਸੁਖਵਿੰਦਰ ਕੌਰ, ਸਨਦੀਪ ਕੌਰ, ਬਿੰਦਰ ਰਾਮਪੁਰ ਜਗੀਰ, ਸੁਰਜੀਤ ਕੌਰ ਡਡਵਿੰਡੀ, ਬਲਵੀਰ ਕੌਰ ਮਹੱਲੀਪੁਰ ਆਦਿ ਹਾਜ਼ਰ ਸਨ।