ਨੈਸ਼ਨਲ ਹਾਈਵੇ ’ਤੇ ਐੱਸਐੱਸ ਫੋਰਸ ਦਾ ਕਰੋ ਸਹਿਯੋਗ : ਮੱਖਣ ਸਿੰਘ
ਨੈਸ਼ਨਲ ਹਾਈਵੇ ਤੇ ਐਸ ਐਸ ਫੋਰਸ ਦਾ ਕਰੋ ਸਹਿਯੋਗ
Publish Date: Sat, 19 Sep 2026 07:06 PM (IST)
Updated Date: Sat, 19 Sep 2026 07:08 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਨੈਸ਼ਨਲ ਹਾਈਵੇ ਚਹੇੜੂ ਹਾਈਵੇ ਪੁਲਿਸ ਇੰਚਾਰਜ ਏਐੱਸਆਈ ਮੱਖਣ ਸਿੰਘ ਨੇ ਕਿਹਾ ਹੈ ਕਿ ਨੈਸ਼ਨਲ ਹਾਈਵੇ ’ਤੇ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਵਾਹਨ ਚਾਲਕ ਆਪਣੀ ਤੇ ਦੂਜੇ ਰਾਹਗੀਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਹਨ ਚਲਾਉਣ। ਤੇਜ਼ ਰਫ਼ਤਾਰ, ਲਾਪਰਵਾਹੀ ਨਾਲ ਡਰਾਈਵਿੰਗ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਨੈਸ਼ਨਲ ਹਾਈਵੇ ’ਤੇ ਪੁਲਿਸ ਵੱਲੋਂ ਟ੍ਰੈਫਿਕ ਨੂੰ ਕੰਟਰੋਲ ਕੀਤਾ ਜਾ ਰਿਹਾ ਹੋਵੇ ਜਾਂ ਕਿਸੇ ਹਾਦਸੇ ਵਾਲੀ ਥਾਂ ’ਤੇ ਰਾਹਤ ਕਾਰਜ ਕੀਤੇ ਜਾ ਰਹੇ ਹੋਣ ਤਾਂ ਲੋਕ ਪੁਲਿਸ ਮੁਲਾਜ਼ਮਾਂ ਦਾ ਸਹਿਯੋਗ ਕਰਨ। ਕਿਸੇ ਵੀ ਐਮਰਜੈਂਸੀ ਜਾਂ ਸੜਕ ਹਾਦਸੇ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ, ਤਾਂ ਜੋ ਲੋੜਵੰਦਾਂ ਤੱਕ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ। ਹਾਈਵੇ ਪੁਲਿਸ ਇੰਚਾਰਜ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨੈਸ਼ਨਲ ਹਾਈਵੇ ’ਤੇ ਸੁਰੱਖਿਅਤ ਆਵਾਜਾਈ ਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।