ਸੁਖਵਿੰਦਰ ਸਿੱਧੂ, ਕਾਲਾ ਸੰਘਿਆਂ : ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਜੀ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਮਹਾਮਾਰੀ ਦੀ ਲਪੇਟ 'ਚ ਆ ਗਏ ਸਨ ਤੇ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਬੀਤੀ ਰਾਤ ਕਰੀਬ 9.30 ਵਜੇ ਉਨ੍ਹਾਂ ਨੂੰ ਡੀਐੱਮਸੀ ਲੁਧਿਆਣਾ ਭੇਜ ਦਿੱਤਾ ਗਿਆ ਜਿੱਥੇ ਰਾਤ ਕਰੀਬ 11 ਵਜੇ ਉਹ ਸਦੀਵੀ ਵਿਛੋੜਾ ਦੇ ਕੇ ਸੱਚਖੰਡ ਜਾ ਵਸੇ। ਬਾਬਾ ਜੀ ਦਾ ਅੰਤਿਮ ਸੰਸਕਾਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਤੜਕਸਾਰ ਕਰ ਦਿੱਤਾ ਗਿਆ ਹੈ।

Posted By: Seema Anand