ਵਿਜੇ ਸੋਨੀ,ਫਗਵਾੜਾ : ਫਗਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਜਗ੍ਹਾਤੇ ਕੋਰੋਨਾ ਰੋਕੂ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ਿਵ ਮੰਦਿਰ ਪੱਕਾ ਬਾਗ਼ ਫਗਵਾੜਾ ਵਿਖੇ ਉਘੇ ਸਮਾਜ ਸੇਵਕ ਅਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਾਲਰਾ ਦੀ ਅਗਵਾਈ ਹੇਠ ਕੋਰੋਨਾ ਰੋਕੂ ਟੀਕਾਕਰਨ ਕੈਂਪ ਲਾਇਆ ਗਿਆ । ਜਿਸ ਵਿੱਚ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਰੋਨਾ ਰੋਕੂ ਦਵਾਈ ਦੀ ਪਹਿਲੀ ਤੇ ਦੂਜੀ ਡੋਜ਼ ਲਾਈ ਗਈ । ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਾਲਰਾ ਨੇ ਦੱਸਿਆ ਕਿ ਕੈਂਪ ਦੇ ਨਾਲ ਨਾਲ ਸ਼ਹਿਰ ਵਾਸੀਆਂ ਦੇ ਸਿਹਤ ਬੀਮਾ ਕਾਰਡ ਅਤੇ ਲੇਨਰ ਕਾਰਡ ਵੀ ਬਣਾਏ ਗਏ । ਇਸ ਮੌਕੇ ਰਾਜੇਸ਼ ਸ਼ਰਮਾ, ਸਾਹਿਲ ਬੰਬਰੀ, ਰਮਨ ਛਾਬੜਾ,ਗੌਰਵ ਚੋਪੜਾ, ਯਸ਼ਪਾਲ ਵਧਵਾ ਆਦਿ ਮੌਜੂਦ ਸਨ।