ਕਰਾਈਮ ਰਿਪੋਰਟਰ, ਕਪੂਰਥਲਾ : ਪਿੰਡ ਵਰਿਆ ਦੋਨਾ 'ਚ ਇਕ ਘਰ ਵਿਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮਲਕੀਤ ਸਿੰਘ ਉਰਫ ਗੁੱਜਰ ਪੁੱਤਰ ਦੇਵ ਰਾਜ ਤੇ ਬਲਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਦੋਵੇ ਵਾਸੀ ਵਰਿਆ ਦੋਨਾ ਵਜੋਂ ਹੋਈ ਹੈ। ਦੋਸ਼ੀ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ। ਜਾਣਕਾਰੀ ਦਿੰਦੇ ਹੋਏ ਗੁਰਪ੍ਰਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਵਰਿਆ ਦੋਨਾ ਨੇ ਦੱਸਿਆ ਕਿ ਉਹ 20 ਮਈ ਨੂੰ ਲੇਬਰ ਲੈ ਕੇ ਆਪਣੇ ਖੇਤਾਂ 'ਚ ਗਿਆ ਹੋਇਆ ਸੀ, ਇਸ ਦੌਰਾਨ ਜਦੋਂ ਉਹ ਰਾਤ 8 ਵਜੇ ਘਰ ਆਇਆ ਤਾਂ ਉਕਤ ਦੋਸ਼ੀਆਂ ਨੇ ਉਸ ਨਾਲ ਰੰਜਿਸ਼ ਤਹਿਤ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਦੋਵਾਂ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ।