ਪੱਤਰ ਪ੍ਰਰੇਰਕ, ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਨੰਗਲ ਸਪਰੋੜ ਵਿਖੇ ਇਕ ਫੋਟੋਗ੍ਰਾਫਰ ਨਾਲ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕੀਤੀ ਗਈ। ਜਿਸ ਕਾਰਨ ਫੋਟੋਗ੍ਰਾਫਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਉਸ ਦੀ ਪਛਾਣ ਗੁਰਚਰਨ ਜੱਸਲ ਵਾਸੀ ਪਿੰਡ ਮਾਧੋਪੁਰ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿਖੇ ਦਾਖ਼ਲ ਫੋਟੋਗ੍ਰਾਫਰ ਗੁਰਚਰਨ ਜੱਸਲ ਨੇ ਦੱਸਿਆ ਕਿ ਉਹ ਆਪਣੀ ਦੁਕਾਨ 'ਤੇ ਬੈਠਾ ਸੀ ਤਾਂ ਉਸ ਕੋਲ ਦੋ ਨੌਜਵਾਨ, ਜਿਨ੍ਹਾਂ ਨੂੰ ਉਹ ਜਾਣਦਾ ਹੈ ਕਿਉਂਕਿ ਉਸ ਵਲੋਂ ਪਿਛਲੇ ਸਮੇਂ ਦੌਰਾਨ ਇਕ ਵਿਆਹ ਦਾ ਫੰਕਸ਼ਨ ਕੀਤਾ ਗਿਆ ਸੀ, ਦੁਕਾਨ 'ਤੇ ਪਹੁੰਚੇ। ਦੋਵੇਂ ਹੀ ਨੌਜਵਾਨਾਂ ਨੇ ਉਸ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਉਸ ਦੇ ਸਿਰ 'ਚ ਕਿਸੇ ਹਥਿਆਰ ਨਾਲ ਵਾਰ ਕੀਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਮਾਮਲੇ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਅਗਰੇਲੀ ਜਾਂਚ ਕੀਤੀ ਜਾ ਰਹੀ ਹੈ।