ਅਰਸ਼ਦੀਪ, ਸੁਲਤਾਨਪੁਰ ਲੋਧੀ : ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਸਮੇਤ ਟਰੈਕਟਰ ਟਰਾਲੀ ਰੇਤ ਨਾਲ ਭਰੀ ਟਰਾਲੀ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਦਕਿ ਪੁਲਿਸ ਨੂੰ ਦੇਖ ਕੇ ਹੀ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐੱਸਐੱਚਓ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਗੁਰਮੇਜ ਸਿੰਘ ਆਦਿ ਪੁਲਿਸ ਪਾਰਟੀ ਗਸ਼ਤ ਦੌਰਾਨ ਤਲਵੰਡੀ ਚੌਧਰੀਆਂ ਟੀ-ਪੁਆਇੰਟ ਟਿੱਬਾ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਕ ਰੇਤ ਦੀ ਭਰੀ ਟਰਾਲੀ ਆਉਂਦੀ ਦਿਖਾਈ ਦਿੱਤੀ। ਜਦੋਂ ਡਰਾਈਵਰ ਨੇ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਟਰੈਕਟਰ ਛੱਡ ਕੇ ਭੱਜ ਗਿਆ। ਏਐੱਸਆਈ ਗੁਰਮੇਜ ਸਿੰਘ ਅਨੁਸਾਰ ਉਹ ਡਰਾਈਵਰ ਦੇ ਸਾਹਮਣੇ ਆਉਣ 'ਤੇ ਉਸ ਨੂੰ ਪਹਿਚਾਨ ਸਕਦੇ ਸਨ। ਐੱਸਐੱਚਓ ਨੇ ਦੱਸਿਆ ਕਿ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵਲੋਂ ਉਕਤ ਅਣਪਛਾਤੇ ਟਰੈਕਟਰ ਚਾਲਕ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।