ਅਰਸ਼ਦੀਪ ਸਿੰਘ, ਸੁਲਤਾਨਪੁਰ ਲੋਧੀ : ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਸ਼ਰਾਬ ਪੀਣ ਮਗਰੋਂ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ 'ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਰਸੀਐੱਫ ਗੇਟ ਨੰਬਰ 3 ਵਿਖੇ ਪੁਲਿਸ ਟੀਮ ਨਾਲ ਮੌਜੂਦ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਤੋਂ ਇਕ ਤੇਜ਼ ਰਫ਼ਤਾਰ ਗੱਡੀ ਦਿਖਾਈ ਦਿੱਤੀ,ਜਿਸ ਨੂੰ ਇਕ ਨੌਜਵਾਨ ਚਲਾ ਰਿਹਾ ਸੀ। ਇਹ ਵਾਹਨ ਲੋਕਾਂ ਦੀਆਂ ਜਾਨਾਂ ਲਈ ਖ਼ਤਰਾ ਪੈਦਾ ਕਰ ਰਿਹਾ ਸੀ। ਕੁਝ ਲੋਕਾਂ ਨੇ ਕੱਚੇ ਰਸਤੇ ਹੋ ਕੇ ਆਪਣੀ ਜਾਨ ਬਚਾਈ ਅਤੇ ਕਿਸੇ ਤਰ੍ਹਾਂ ਪੁਲਿਸ ਨੇ ਉਸ ਨੂੰ ਆਰਸੀਐੱਫ ਗੇਟ ਨੰਬਰ 2 'ਤੇ ਕਾਰ ਰੋਕ ਕੇ ਕਾਬੂ ਕਰ ਲਿਆ। ਨਾਮ ਤੇ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਮ ਹਰਵਿੰਦਰ ਸਿੰਘ ਵਾਸੀ ਪਿੰਡ ਨੌਵਾਂ ਰੱਖਿਆ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ 'ਚ ਪੁਲਿਸ ਨੇ ਉਸ ਦਾ ਮੈਡੀਕਲ ਕਰਵਾਇਆ,ਜਿਸ ਤੋਂ ਪਤਾ ਚੱਲਿਆ ਕਿ ਉਹ ਸ਼ਰਾਬੀ ਸੀ। ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਦੋਸ਼ ਹੇਠ ਧਾਰਾ 279 ਤੇ 335 ਆਈਪੀਸੀ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਡਰਾਇਵਰ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।