ਜੇਐੱਨਐੱਨ, ਕਪੂਰਥਲਾ : ਭੁਲੱਥ ਦੀ ਪੁਲਿਸ ਨੇ 12 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਮੇਤਲਾ ਰੋਡ 'ਤੇ ਮੌਜੂਦ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਪਿਆਰਾ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਮੇਤਲਾ ਥਾਣਾ ਭੁਲੱਥ, ਜੋ ਕਿ ਆਪਣੇ ਘਰ 'ਚ ਹੀ ਸ਼ਰਾਬ ਵੇਚ ਰਿਹਾ ਹੈ, ਜੇਕਰ ਹਾਲੇ ਰੇਡ ਕੀਤੀ ਜਾਵੇ ਤਾਂ ਉਸ ਨੂੰ ਵੱਡੀ ਗਿਣਤੀ 'ਚ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਖਾਸ ਮੁਖਬਰ ਦੀ ਸੂਚਨਾ 'ਤੇ ਰੇਡ ਕਰਦੇ ਹੋਏ ਉਕਤ ਵਿਅਕਤੀ ਨੂੰ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।