ਪੱਤਰ ਪ੍ਰਰੇਰਕ, ਫਗਵਾੜਾ : ਹੁਸ਼ਿਆਰਪੁਰ ਰੋਡ ਨੇੜੇ ਐਕਟਿਵਾ ਸਵਾਰ ਇਕ ਪਰਿਵਾਰ ਆਪਣੇ ਨਿੱਜੀ ਕੰਮ ਲਈ ਉੱਥੋਂ ਲੰਘ ਰਿਹਾ ਸੀ ਤਾਂ ਅਚਾਨਕ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ, ਜਿਨ੍ਹਾਂ ਆਪਣੇ ਮੂੰਹ ਢਕੇ ਹੋਏ ਸਨ, ਨੇ ਐਕਟਿਵਾ ਪਿੱਛੇ ਬੈਠੀ ਇਕ ਅੌਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹੀ ਤੇ ਫ਼ਰਾਰ ਹੋ ਗਏ।

ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਵਾਸੀ ਰਣਜੀਤ ਨਗਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਤੇ ਨੂੰਹ ਨਾਲ ਕਿਸੇ ਜ਼ਰੂਰੀ ਕੰਮ ਜਾ ਰਹੇ ਸਨ। ਜਦੋਂ ਉਹ ਹੁਸ਼ਿਆਰਪੁਰ ਰੋਡ ਨੇੜੇ ਇਕ ਸਕੂਲ ਦੇ ਸਾਹਮਣਿਓਂ ਲੰਘ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੇੜੇ ਆ ਕੇ ਉਨ੍ਹਾਂ ਦੀ ਨੂੰਹ ਦੇ ਗਲ 'ਚ ਪਾਈ ਸੋਨੇ ਦੀ ਚੇਨ ਖੋਹੀ ਤੇ ਮੌਕੇ ਤੋਂ ਭੱਜ ਗਏ। ਮਾਮਲੇ ਸਬੰਧੀ ਪੁਲਿਸ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।