ਸੁਖਵਿੰਦਰ ਸਿੰਘ ਸਿੱਧੂ, ਕਾਲਾ ਸੰਿਘਆਂ : ਥਾਣਾ ਸਦਰ ਕਪੂਰਥਲਾ ਦੀ ਪੁਲਿਸ ਵੱਲੋਂ 70 ਲੀਟਰ ਲਾਹਣ ਬਰਾਮਦ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਏ ਐੱਸਆਈ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਜਲੰਧਰ ਰੋਡ ਕਾਲਾ ਸੰਿਘਆਂ ਵਿਖੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਸੰਤੋਖ ਸਿੰਘ ਵਾਸੀ ਆਲਮਗੀਰ ਕਾਲਾ ਸੰਿਘਆਂ ਦੀ ਹਵੇਲੀ 'ਤੇ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੋਂ 70 ਲੀਟਰ ਲਾਹਣ ਬਰਾਮਦ ਕੀਤੀ ਗਈ। ਏਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਉਰਫ ਰਾਣਾ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਬਰਾਮਦ ਲਾਹਣ ਨੂੰ ਕਬਜ਼ੇ 'ਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।