ਅਮਰ ਪਾਸੀ, ਫਗਵਾੜਾ : ਥਾਣਾ ਸਦਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਪਾਸੋਂ ਚੋਰੀ ਕੀਤਾ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੁਰਿੰਦਰਪਾਲ ਉਰਫ਼ ਨਾਣਾ ਪੁੱਤਰ ਜੋਗਿੰਦਰਪਾਲ ਵਾਸੀ ਮੁਹੱਲਾ ਸੰਤੋਖਪੁਰਾ ਵਜੋਂ ਹੋਈ ਹੈ। ਮਾਮਲੇ ਸਬੰਧੀ ਦੱਸਦਿਆਂ ਥਾਣਾ ਸਦਰ ਦੇ ਏਐੱਸਆਈ ਬਲਵਿੰਦਰ ਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਮੁਖਬਰ ਪਾਸੋਂ ਇਤਲਾਹ ਮਿਲੀ ਸੀ ਕਿ ਇਕ ਵਿਅਕਤੀ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਘੁੰਮ ਰਿਹਾ ਹੈ, ਜਿਸ ਦੇ ਚਲਦਿਆਂ ਭੁੱਲਾਰਾਈ ਚੌਕ ਦੇ ਕਰੀਬ ਨਾਕਾ ਲਗਾਇਆ ਗਿਆ ਤੇ ਰੰਗੇ ਹੱਥੀਂ ਉਕਤ ਵਿਅਕਤੀ ਨੂੰ ਚੋਰੀ ਕੀਤੇ ਹੋਏ ਮੋਟਰਸਾਈਕਲ ਸਮੇਤ ਫੜ ਲਿਆ ਗਿਆ। ਹੀਰੋ ਹਾਂਡਾ ਕੰਪਨੀ ਦਾ ਮੋਟਰਸਾਇਕਲ ਜ਼ਬਤ ਕੀਤਾ ਗਿਆ ਹੈ। ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।