ਅਮਰ ਪਾਸੀ, ਫਗਵਾੜਾ : ਥਾਣਾ ਸਿਟੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 2 ਦੋ ਵਿਅਕਤੀਆਂ ਪਾਸੋਂ 48 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮਾਂ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਮੇਹਲੀ ਗੇਟ ਤੇ ਬਲਵੀਰ ਪੁੱਤਰ ਤਰਸੇਮ ਲਾਲ ਵਾਸੀ ਮਾਹਿਲਪੁਰ ਵਜੋਂ ਹੋਈ ਹੈ। ਥਾਣਾ ਸਿਟੀ ਦੇ ਐੱਸਐੱਚਓ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਉਕਤ ਦੋ ਵਿਅਕਤੀ ਇਕ ਐਕਟਿਵਾ 'ਤੇ ਸਵਾਰ ਹੋ ਕੇ ਭੁੱਲਾਰਾਈ ਬਾਈਪਾਸ ਵੱਲੋਂ ਸ਼ਹਿਰ ਅੰਦਰ ਦਾਖਲ ਹੋ ਰਹੇ ਸਨ, ਜਦੋਂ ਇਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਕ ਬੋਰੇ ਅੰਦਰ 48 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ, ਜਿਸ ਕਾਰਨ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।