ਜੇਐੱਨਐੱਨ, ਕਪੂਰਥਲਾ : ਥਾਣਾ ਸਦਰ ਦੀ ਪੁਲਿਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਮੰਗਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਾਧੋ ਝੰਡਾ ਕੋਲ ਮੌਜੂਦ ਸੀ ਤਾਂ ਖਾਸ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਅਜੈ ਪੁੱਤਰ ਅਮਰਜੀਤ ਵਾਸੀ ਸੈਦੋਵਾਲ ਥਾਣਾ ਸਦਰ ਕਪੂਰਥਲਾ ਜੋ ਕਿ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜੋ ਹੁਣ ਵੀ ਨਾਜਾਇਜ਼ ਸ਼ਰਾਬ ਆਪਣੇ ਘਰ 'ਚ ਵੇਚ ਰਿਹਾ ਹੈ। ਜੇਕਰ ਹਾਲੇ ਰੇਡ ਕੀਤੀ ਜਾਵੇ ਤਾਂ ਉਸ ਨੂੰ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਉਕਤ ਥਾਂ 'ਤੇ ਰੇਡ ਕਰਦੇ ਹੋਏ ਉਕਤ ਮੁਲਜ਼ਮ ਨੂੰ ਉਥੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
20 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫ਼ਤਾਰ
Publish Date:Wed, 25 Nov 2020 09:11 PM (IST)

