ਕੈਪਸ਼ਨ: 26ਕੇਪੀਟੀ25ਪੀ

ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਆਗੂ।

ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਵੱਲੋਂ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਦੇ ਵਿਚ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਪਾਲ ਉੱਗੀ ਦੀ ਪ੍ਰਧਾਨਗੀ ਹੇਠ ਅੱਜ ਦੀ ਰੈਲੀ ਕੀਤੀ ਗਈ। ਇਹ ਰੈਲੀ ਮੁਲਾਜ਼ਮ ਅਤੇ ਮਜ਼ਦੂਰਾਂ ਨੂੰ ਮਾਰਨ ਵਾਲੀ ਨੀਤੀ ਸੈਂਟਰ ਸਰਕਾਰ ਦੇ ਵਿਰੁੱਧ ਪੂਰੇ ਦੇਸ਼ ਭਾਰਤ ਵਿਚ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸ਼ੀਤਲ ਅਤੇ ਜਨਰਲ ਸਕੱਤਰ ਸਤਪਾਲ ਸਿੰਘ ਭੱਟੀ ਨੇ ਦੱਸਿਆ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਉਸ ਦਿਨ ਤੋਂ ਹੀ ਨਵੇਂ ਤੇ ਕਾਲੇ ਕਾਨੂੰਨ ਦੇ ਪੱਤਰ ਜਾਰੀ ਕਰਕੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀ ਹੱਕੀ ਮੰਗਾਂ ਤੇ ਡਾਕਾ ਮਾਰ ਰਹੀ ਹੈ। ਇਹ ਰੈਲੀ ਇਸੇ ਸਬੰਧ ਵਿਚ ਅੱਜ ਕੀਤੀ ਗਈ ਕਿਉਂਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਦਰਜਾ ਚਾਰ ਕਰਮਚਾਰੀਆਂ ਦਾ ਪੱਤਾ ਆਪਣੇ ਪੇਅ ਕਮਿਸ਼ਨ ਵਿਚ ਸਾਫ ਕਰ ਦਿੱਤਾ ਹੈ। ਇਹ ਸਭ ਤੋਂ ਨਿੰਦਣੀਏ ਗੱਲ ਹੈ। ਇਸ ਮੌਕੇ ਜਸਵਿੰਦਰ ਪਾਲ ਉੱਗੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੀ ਇਨ੍ਹਾਂ ਸੈਂਟਰ ਸਰਕਾਰ ਦੇ ਹੀ ਦਿਸ਼ਾ ਨਿਰਦੇਸ਼ਾਂ 'ਤੇ ਚੱਲ ਰਹੀ ਹੈ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਚਾਰ ਸਾਲ ਤੋਂ ਨੱਪ ਕੇ ਬੈਠੀ ਹੈ। ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਜਗਾਉਂਣ ਲਈ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ 3 ਦਸੰਬਰ ਨੂੰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਝੰਡਾ ਮਾਰਚ ਕੀਤਾ ਜਾਵੇਗਾ ਤੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਜਥੇਬੰਦੀ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਲਟਕ ਰਹੀਆਂ ਮੰਗਾਂ ਜਿਵੇਂ ਪੇਅ ਕਮਿਸ਼ਨ ਨੂੰ ਤੁਰੰਤ ਲਾਗੂ ਕਰਨਾ, ਡੀ.ਏ. ਦੀਆਂ ਕਿਸ਼ਤਾਂ ਨੂੰ ਤੁਰੰਤ ਰਲੀਜ਼ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, 2016 ਐਕਟ ਨੂੰ ਲਾਗੂ ਕਰਨਾ, ਕੱਚੇ ਕਾਮੇ ਪੱਕੇ ਕਰਨਾ ਆਦਿ ਵੱਲ ਆਪਣਾ ਨਿੱਜੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਿੱਧੇ ਤੌਰ ਤੇ ਮੁਲਾਜ਼ਮ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਹੌਂਸਲਾ ਪ੍ਰਸ਼ਾਦ, ਮੇਜਰ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ, ਬਲਦੇਵ ਸਿੰਘ, ਸੁਖਪਾਲ ਸਿੰਘ, ਹਰਮੇਲ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ, ਦਿਲਬਾਗ ਸਿੰਘ, ਕੇ.ਐਲ. ਕੌਸ਼ਲ ਆਦਿ ਹਾਜ਼ਰ ਸਨ।