ਜੇਐੱਨਐੱਨ, ਕਪੂਰਥਲਾ : ਥਾਣਾ ਭੁਲੱਥ ਦੀ ਪੁਲਿਸ ਨੇ ਸੱਤ ਬੋਤਲਾਂ ਸ਼ਰਾਬ ਸਮੇਤ ਗੁਰਵਿੰਦਰ ਸਿੰਘ ਉਰਫ ਰਿੰਕੂ ਪੁੱਤਰ ਅਮਰਜੀਤ ਸਿੰਘ ਵਾਸੀ ਵਾਰਡ ਨੰਬਰ 1, ਭੁਲੱਥ ਕਾਲੋਨੀ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਾਡਲ ਟਾਊਨ ਤਲਵਾੜਾ ਆਦਿ ਨੂੰ ਜਾ ਰਹੀ ਸੀ, ਇਸ ਦੌਰਾਨ ਉਨ੍ਹਾਂ ਨੂੰ ਕਿਸੇ ਖਾਸ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਕਤ ਵਿਅਕਤੀ ਆਪਣੇ ਘਰ 'ਚ ਸ਼ਰਾਬ ਵੇਚ ਰਿਹਾ ਹੈ। ਜੇਕਰ ਉਸ ਦੇ ਘਰ ਹੁਣੇ ਰੇਡ ਕੀਤੀ ਜਾਵੇ ਤਾਂ ਉਸ ਨੂੰ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਉਕਤ ਥਾਂ 'ਤੇ ਰੇਡ ਕਰਦੇ ਹੋਏ ਉਕਤ ਮੁਲਜ਼ਮ ਨੂੰ ਸੱਤ ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।