ਜੇਐੱਨਐੱਨ, ਕਪੂਰਥਲਾ : ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਗਸ਼ਤ ਦੌਰਾਨ 250 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬੱਸ ਅੱਡਾ ਰੱਤੜਾ ਪੁੱਜੀ ਤਾਂ ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਪਿੱਛਾ ਕਰ ਕੇ ਉਸ ਨੂੰ ਕਾਬੂ ਕੀਤਾ ਤਾਂ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸੁਭਾਸ਼ ਉਰਫ ਨੀਟਾ ਵਾਸੀ ਪਿੰਡ ਲੋਧੀ ਲੁਭਾਣਾ ਦੱਸਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 250 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰਾਂ ਇਕ ਹੋਰ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ 110 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅੱਡਾ ਡੈਣਵਿੰਡ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਇਆ, ਜਿਸ ਨੂੰ ਪੁਲਿਸ ਨੇ ਰੋਕਿਆ ਤੇ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਬਿਕਰਮਜੀਤ ਸਿੰਘ ਉਰਫ ਅਮਨ ਵਾਸੀ ਡੈਣਵਿੰਡ ਥਾਣਾ ਕੋਤਵਾਲੀ ਦੱਸਿਆ। ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 110 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਕੋਤਵਾਲੀ ਦੀ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।