<

p> ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 140 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਕਰਦੇ ਹੋਏ ਪਿੰਡ ਸੈਚਾਂ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਸੜਕੇ ਸੜਕ ਪਿੰਡ ਸੈਚਾ ਦੀ ਤਰਫੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਸ਼ੱਕ ਪੈਣ 'ਤੇ ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 140 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਰਾਜੂ ਉਰਫ ਸੋਢੀ ਵਾਸੀ ਮੁਹੱਲਾ ਜੱਟਪੁਰਾ ਕਪੂਰਥਲਾ ਹਾਲ ਵਾਸੀ ਮੁਹੱਲਾ ਮਹਿਰਿਆਂ ਸੁਲਤਾਨਪੁਰ ਲੋਧੀ ਵਜੋਂ ਹੋਈ। ਐੱਸ.ਐਚ.ਓ. ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਇਸ ਦੌਰਾਨ ਉਸਨੇ ਦੱਸਿਆ ਕਿ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਬੀਤੀ 9 ਅਪ੍ਰਰੈਲ ਦੀ ਰਾਤ ਸਮੇਂ ਸੁਲਤਾਨਪੁਰ ਲੋਧੀ ਦੇ ਘਰ ਅੰਦਰੋਂ 3 ਮੋਬਾਈਲ ਫੋਨ , 1 ਘੜੀ ਤੇ ਨਕਦੀ ਚੋਰੀ ਕੀਤੀ ਸੀ। ਐੱਸ.ਐਚ.ਓ. ਨੇ ਦੱਸਿਆ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।