ਜੇਐੱਨਐੱਨ, ਸੁਲਤਾਨਪੁਰ ਲੋਧੀ : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਤੇ 150 ਨਸ਼ੀਲੀ ਗੋਲ਼ੀਆਂ ਸਮੇਤ ਇਕ ਅੌਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਰਮਜੀਤ ਪੁਰ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮਹਿਲਾ ਹੱਥ 'ਚ ਮੋਮੀ ਲਿਫਾਫਾ ਲੈ ਕੇ ਆਉਂਦੀ ਵਿਖਾਈ ਦਿੱਤੀ, ਜਿਸ ਨੇ ਪੁਲਿਸ ਨੂੰ ਵੇਖ ਕੇ ਘਬਰਾ ਕੇ ਹੱਥ 'ਚ ਫੜਿਆ ਮੋਮੀ ਲਿਫਾਫਾ ਸੜਕ ਕੰਢੇ ਸੁੱਟ ਦਿੱਤਾ, ਜਦੋਂ ਪੁਲਿਸ ਨੇ ਮਹਿਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸੋਮਾ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੇ ਗਏ ਪਲਾਸਟਿਕ ਦੇ ਮੋਮੀ ਲਿਫਾਫੇ ਦੀ ਚੈਕਿੰਗ ਕੀਤੀ ਤਾਂ ਉਸ 'ਚੋਂ 10 ਗ੍ਰਾਮ ਹੈਰੋਇਨ ਤੇ 150 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਿਸ ਦੌਰਾਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਉਕਤ ਅੌਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।