ਜੇਐੱਨਐੱਨ, ਸੁਲਤਾਨਪੁਰ ਲੋਧੀ : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 600 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੈਂਚਾ ਤੇ ਮੋਟਾਂਵਾਲ ਦੇ ਟੀ-ਪੁਆਇੰਟ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਰੋਕਿਆ ਤੇ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਗੁਰਪ੍ਰਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਲਾਟਿਆਂਵਾਲ ਦੱਸਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 600 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ਦੌਰਾਨ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।