ਜੇਐੱਨਐੱਨ, ਕਪੂਰਥਲਾ : ਥਾਣਾ ਕੋਤਵਾਲੀ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਅੌਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਸ਼ਮਸ਼ਾਨਘਾਟ ਪਿੰਡ ਬੂਟ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਅੌਰਤ ਪੈਦਲ ਆਉਂਦੀ ਵਿਖਾਈ ਦਿੱਤੀ, ਜਿਸ ਨੇ ਹੱਥ 'ਚ ਫੜਿਆ ਮੋਮੀ ਲਿਫਾਫਾ ਸੜਕ ਕੰਢੇ ਸੁੱਟ ਦਿੱਤਾ, ਜਿਸ ਨੂੰ ਪੁਲਿਸ ਨੇ ਰੋਕਿਆ ਤੇ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਬਲਵਿੰਦਰ ਕੌਰ ਪਤਨੀ ਸਵ. ਕੁਲਵੰਤ ਸਿੰਘ ਵਾਸੀ ਪਿੰਡ ਬੂਟ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ਦੀ ਚੈਕਿੰਗ ਕੀਤੀ ਤਾਂ ਉਸ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੌਰਾਨ ਥਾਣਾ ਕੋਤਵਾਲੀ ਦੀ ਪੁਲਿਸ ਨੇ ਉਕਤ ਅੌਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।