ਰਘਬਿੰਦਰ ਸਿੰਘ, ਨਡਾਲਾ

ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਹਲਕਾ ਇਬਰਾਹਿਮਵਾਲ ਮੰਡੀ ਵਿਖੇ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਮੰਡੀਆਂ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਉੱਚ ਪੱਧਰੀ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਹੋਣ ਦਿੱਤੀ ਜਾਵੇਗੀ। ਬਾਰਦਾਨੇ ਦਾ ਵੀ ਲੋੜ ਮੁਤਾਬਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀ ਵਿੱਚ ਲਿਆਉਣ ਅਤੇ ਕੋਵਿਡ-19 ਨੂੰ ਦੇਖਦੇ ਹੋਏ ਸਰਕਾਰ ਵਲੋਂ ਜਾਰੀ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਨੋਹਰ ਲਾਲ ਪੱਪੂ ਸ਼ਾਹ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ, ਮਾਸਟਰ ਬਲਦੇਵ ਰਾਜ ਨਡਾਲਾ, ਸ਼ਵਿੰਦਰ ਸਿੰਘ ਬਿੱਟੂ ਪ੍ਰਧਾਨ ਲੁਬਾਣਾ ਬਿਰਾਦਰੀ, ਚਰਨਜੀਤ ਸਿੰਘ, ਆੜ੍ਹਤੀ ਰਾਮ ਕੁਮਾਰ, ਜਤਿੰਦਰ ਸਿੰਘ, ਸਤਵੰਤ ਸਿੰਘ ਸੀਕਰੀ ਤੋਂ ਇਲਾਵਾ ਸਮੂਹ ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।