ਵਾਹਨਾਂ ਦੇ ਪ੍ਰਦੂਸ਼ਣ ਦੀ ਰੋਕਥਾਮ ਜ਼ਰੂਰੀ : ਕੰਗ ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ
Publish Date: Thu, 01 Oct 2026 07:13 PM (IST)
Updated Date: Thu, 01 Oct 2026 07:15 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਵੱਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ਼ ਕਲੋਨੀ ਦੇ ਸਹਿਯੋਗ ਸਦਕਾ ਮੁਹੱਲਾ ਸ਼ਿਵਪੁਰੀ ਵਿਖੇ ਵਹੀਕਲਾਂ ਦੀਆਂ ਬੈਟਰੀਆਂ ਤੇ ਪ੍ਰਦੂਸ਼ਣ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਹੀਕਲ ਮਾਲਕਾਂ ਨੂੰ ਆਪਣੇ ਵਾਹਨਾਂ ਦੀ ਬੈਟਰੀ ਦੀ ਸਥਿਤੀ ਤੇ ਪ੍ਰਦੂਸ਼ਣ ਪੱਧਰ ਦੀ ਜਾਂਚ ਕਰਵਾਉਣ ਦੀ ਫਰੀ ਸਹੂਲਤ ਦਿੱਤੀ ਗਈ। ਕੈਂਪ ਦਾ ਉਦਘਾਟਨ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਕਲੱਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਫ-ਸੁਥਰੇ ਵਾਤਾਵਰਣ ਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਬੇਹੱਦ ਜ਼ਰੂਰੀ ਹੈ, ਜਿਸ ਦੇ ਲਈ ਵਹੀਕਲਾਂ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਨਾਲ ਵਾਹਨਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਰੱਖਣ ਦੇ ਨਾਲ-ਨਾਲ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਸਹਿਯੋਗ ਦੇਣ ’ਤੇ ਦੀਸ਼ਾਂਤ ਬੈਟਰੀ ਹਾਊਸ ਦੇ ਸੰਚਾਲਕ ਅਤੇ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਦਵਿੰਦਰ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਤੇ ਕਾਰੋਬਾਰੀ ਵਰਗ ਦੇ ਸਾਂਝੇ ਉਪਰਾਲਿਆਂ ਰਾਹੀਂ ਲੋਕਾਂ ਨੂੰ ਸਿਹਤ, ਵਾਤਾਵਰਣ ਤੇ ਵਹੀਕਲਾਂ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ। ਇਸ ਮੌਕੇ ਲਾਇਨ ਪਵਨ ਕੁਮਾਰ, ਲਾਇਨ ਵਿਨੇ ਕੁਮਾਰ ਬਿੱਟੂ, ਲਾਇਨ ਚੇਤਨ ਅਰੋੜਾ ਆਦਿ ਹਾਜ਼ਰ ਸਨ।