ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੀ ਟ੍ਰੈਫਿਕ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਕਾਫੀ ਦਿਨਾਂ ਤੋਂ ਸ਼ਹਿਰ ਵਿਚ ਪੂਰੀ ਤਰ੍ਹਾਂ ਸਖਤੀ ਕੀਤੀ ਗਈ ਹੈ। ਪੁਲਿਸ ਨੇ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਲਈ ਸ਼ਹਿਰ ਵਿਚ ਵੱਖ ਵੱਖ ਥਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਆਉਣ-ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਗੱਡੀਆਂ ਬਗੈਰ ਦਸਤਾਵੇਜ਼ ਤੋਂ ਚੱਲ ਰਹੀਆਂ ਨੇ ਉਨ੍ਹਾਂ ਨੂੰ ਪੁਲਿਸ ਵੱਲੋਂ ਮੌਕੇ 'ਤੇ ਬਾਂਡ ਕੀਤਾ ਜਾ ਰਿਹਾ ਹੈ ਅਤੇ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲਾਂ ਦੇ ਚਲਾਨ ਕੀਤੇ ਜਾ ਰਹੇ ਹਨ। ਇਸ ਮੌਕੇ ਡੀਐੱਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਕੁਝ ਲੋਕ ਨਹੀਂ ਮੰਨ ਰਹੇ ਤਾਂ ਉਨ੍ਹਾਂ ਦੇ ਚਲਾਨ ਕੀਤੇ ਗਏ ਨੇ । ਉਨ੍ਹਾਂ ਕਿਹਾ ਕਿ ਨੋ-ਪਾਰਕਿੰਗ 'ਚ ਖੜ੍ਹੇ ਵਾਹਨਾਂ ਦੇ ਵੀ ਪੁਲਿਸ ਵੱਲੋਂ ਚਲਾਨ ਕੀਤੇ ਜਾਣਗੇ। ਪੁਲਿਸ ਵੱਲੋਂ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਨਾਕੇ ਲਾਏ ਜਾਣਗੇ ਅਤੇ ਵਾਹਨਾਂ ਅਤੇ ਮੋਟਰਸਾਈਕਲਾਂ 'ਤੇ ਹੁੱਲੜਬਾਜ਼ੀ ਕਰ ਰਹੇ ਲੋਕਾਂ ਦੇ ਚਲਾਨ ਕੀਤੇ ਜਾਣਗੇ। ਇਸ ਮੌਕੇ ਏਐੱਸਆਈ ਸ਼ਿੰਗਾਰਾਂ ਸਿੰਘ , ਏਐੱਸਆਈ ਬਲਬੀਰ ਸਿੰਘ, ਏਐੱਸਆਈ ਜਸਪਾਲ ਸਿੰਘ, ਏਐੱਸਆਈ ਸੁਰਜੀਤ ਸਿੰਘ ਵੀ ਮੌਜੂਦ ਸਨ।