ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸਾਈਕਲ ਯਾਤਰਾ ਦਾ ਫਗਵਾੜਾ ‘ਚ ਜ਼ੋਰਦਾਰ ਸਵਾਗਤ
350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸਾਈਕਲ ਯਾਤਰਾ ਦਾ ਫਗਵਾੜਾ ‘ਚ ਕੀਤਾ ਸਵਾਗਤ
Publish Date: Wed, 19 Nov 2025 07:13 PM (IST)
Updated Date: Wed, 19 Nov 2025 07:16 PM (IST)

350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਦਿੱਲੀ ਦੇ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ (ਸ਼ਹੀਦੀ ਅਸਥਾਨ) ਤੋਂ ਸ਼ੁਰੂ ਹੋਈ ਸਾਈਕਲ ਯਾਤਰਾ ਦਾ ਫਗਵਾੜਾ ਪੁੱਜਣ ‘ਤੇ ਗੋਲ ਚੌਕ (ਪੇਪਰ ਚੌਕ) ਜੀਟੀ ਰੋਡ ਵਿਖੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਅਤੇ ਸ੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿਚ ਆਈ ਸਾਈਕਲ ਯਾਤਰਾ ਦਾ ਫਗਵਾੜਾ ਦੇ ਗੋਲ ਚੌਕ ਪੁੱਜਣ ’ਤੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਹ ਯਾਤਰਾ ਵਾਇਆ ਬੰਗਾ ਰੋਡ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਪਹੁੰਚੀ ਅਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਅਗਲੇ ਪੜਾਅ ਲਈ ਚਾਲੇ ਪਾਏ। ਸਾਈਕਲ ਯਾਤਰਾ ਵਾਲੇ ਜੱਥੇ ਨੂੰ ਅਤੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ, ਜਿਸ ਤੋਂ ਬਾਅਦ ਇਹ ਸਾਈਕਲ ਯਾਤਰਾ ਅਗਲੇ ਪੜਾਅ ਜਲੰਧਰ ਵੱਲ ਰਵਾਨਾ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਯਾਤਰਾ 20 ਨਵੰਬਰ ਨੂੰ ਗੁਰਦੁਆਰਾ ਗੁਰੂ ਕਾ ਮਹਿਲ ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਮੈਨੇਜਰ ਨਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ, ਅਵਤਾਰ ਸਿੰਘ, ਜਸਬੀਰ ਸਿੰਘ ਭੂੰਗਰਨੀ, ਧਰਮਿੰਦਰ ਟੋਨੀ, ਬਹਾਦਰ ਸਿੰਘ ਸੰਗਤਪੁਰ, ਜਸਬੀਰ ਸਿੰਘ ਟਿੱਬੀ, ਭਾਈ ਅੰਮ੍ਰਿਤ ਪਾਲ ਸਿੰਘ, ਸਤਵਿੰਦਰ ਸਿੰਘ ਘੁੰਮਣ, ਅਵਤਾਰ ਸਿੰਘ ਮੰਗੀ, ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ, ਸੁਖਬੀਰ ਸਿੰਘ ਕਿੰਨੜਾ, ਝਿਰਮਲ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਕੈਪਸ਼ਨ-19ਪੀਐਚਜੀ3 ਕੈਪਸ਼ਨ-19ਪੀਐਚਜੀ4