ਦਲਜੀਤ ਰਾਜੂ ਨੂੰ ਸਦਮਾ, ਮਾਤਾ ਦਾ ਦਿਹਾਂਤ
ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਸਦਮਾ ਮਾਤਾ ਦਾ ਦਿਹਾਂਤ
Publish Date: Mon, 06 Apr 2026 07:36 PM (IST)
Updated Date: Mon, 06 Apr 2026 07:37 PM (IST)
ਫਗਵਾੜਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਸ਼ਾ ਮੁਕਤੀ ਮੁਹਿੰਮ ਦੇ ਕੋਆਰਡੀਨੇਟਰ, ਓਬੀਸੀ ਵਿੰਗ ਦੁਆਬਾ ਜ਼ੋਨ ਦੇ ਇੰਚਾਰਜ ਦਲਜੀਤ ਰਾਜੂ ਦਰਵੇਸ਼ ਪਿੰਡ ਦੇ ਸਤਿਕਾਰਯੋਗ ਮਾਤਾ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦਾ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਵਿਰਾਜੇ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣਕੇ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕਾ ਵਾਸੀਆਂ ਵਿਚ ਦੁੱਖ ਦੀ ਲਹਿਰ ਦੌੜ ਗਈ। ਮਾਤਾ ਕੁਲਦੀਪ ਕੌਰ ਜੀ ਇਕ ਧਾਰਮਿਕ ਵਿਚਾਰਾਂ ਵਾਲੀ, ਸਹਿਜ ਤੇ ਨਿਮਰ ਸੁਭਾਉ ਦੀ ਮਹਿਲਾ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਆਪਣੇ ਬੱਚਿਆਂ ਨੂੰ ਵਧੀਆ ਸੰਸਕਾਰ ਦਿੱਤੇ ਤੇ ਹਮੇਸ਼ਾ ਸੱਚਾਈ ਤੇ ਨੇਕੀ ਦੇ ਰਾਹ ‘ਤੇ ਚਲਣ ਦੀ ਪ੍ਰੇਰਣਾ ਦਿੱਤੀ। ਇਲਾਕੇ ਦੇ ਲੋਕਾਂ ਨੇ ਵੀ ਉਨ੍ਹਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਭਰਪੂਰ ਸਰਾਹਨਾ ਕੀਤੀ।
ਇਸ ਦੁਖਦਾਈ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪਿੱਛੇ ਰਹਿ ਗਏ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਵੇ। ਅੰਤਿਮ ਸੰਸਕਾਰ ਦੀ ਰਸਮ ਪਰਿਵਾਰ ਵੱਲੋਂ ਸਥਾਨਕ ਦਰਵੇਸ਼ ਪਿੰਡ ਦੇ ਸ਼ਮਸ਼ਾਨਘਾਟ ਵਿਚ ਮਿਤੀ 7 ਅਪ੍ਰੈਲ ਦਿਨ ਮੰਗਲਵਾਰ ਸਵੇਰੇ 11 ਵਜੇ ਕੀਤੀ ਜਾਵੇਗੀ।