ਦਰਸ਼ਨ ਸਿੰਘ ਭੱਟੀ ਥਾਣਾ ਰਾਵਲਪਿੰਡੀ ਦੇ ਇੰਚਾਰਜ ਨਿਯੁਕਤ
ਦਰਸ਼ਨ ਸਿੰਘ ਭੱਟੀ ਫਗਵਾੜਾ ਦੇ ਥਾਣਾ ਰਾਵਲਪਿੰਡੀ ਦੇ ਇੰਚਾਰਜ ਨਿਯੁਕਤ
Publish Date: Thu, 26 Nov 2026 09:18 PM (IST)
Updated Date: Thu, 26 Nov 2026 09:19 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਪੁਲਿਸ ਵਿਭਾਗ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਦਰਸ਼ਨ ਸਿੰਘ ਭੱਟੀ ਨੂੰ ਫਗਵਾੜਾ ਦੇ ਥਾਣਾ ਰਾਵਲਪਿੰਡੀ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਦਰਸ਼ਨ ਸਿੰਘ ਭੱਟੀ ਇਸ ਤੋਂ ਪਹਿਲਾਂ ਫਗਵਾੜਾ ਦੇ ਥਾਣਾ ਸਿਟੀ ਤੇ ਪੁਲਿਸ ਚੌਂਕੀ ਚਹੇੜੂ ਵਿਖੇ ਵੀ ਆਪਣੀਆਂ ਸੇਵਾਵਾਂ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾ ਚੁੱਕੇ ਹਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਨੂੰ ਤਰਜੀਹ ਦਿੱਤੀ। ਹੁਣ ਥਾਣਾ ਰਾਵਲਪਿੰਡੀ ਦੇ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ਤੇ ਉਨ੍ਹਾਂ ਤੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ, ਨਸ਼ਿਆਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਕਾਰਵਾਈ ਕਰਨ ਤੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਤੇ ਜਾਣਕਾਰਾਂ ਵੱਲੋਂ ਦਰਸ਼ਨ ਸਿੰਘ ਭੱਟੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।