ਦਯਾਵੰਤੀ ਫਾਊਂਡੇਸ਼ਨ ਨੇ ਲਗਾਇਆ ਫਰੀ ਆਯੁਰਵੈਦਿਕ ਕੈਂਪ
ਦਯਾਵੰਤੀ ਫਾਊਂਡੇਸ਼ਨ ਨੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਲਗਾਇਆ ਫਰੀ ਆਯੁਰਵੈਦਿਕ ਕੈਂਪ
Publish Date: Tue, 24 Feb 2026 07:43 PM (IST)
Updated Date: Tue, 24 Feb 2026 07:46 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦਯਾਵੰਤੀ ਆਯੂਕੇਅਰ ਚੈਰੀਟੇਬਲ ਡਿਸਪੈਂਸਰੀ, ਬੰਸੀ ਲਾਲ ਮਾਰਕੀਟ, ਬੰਗਾ ਰੋਡ, ਫਗਵਾੜਾ ਵੱਲੋਂ ਫਾਊਂਡੇਸ਼ਨ ਦੇ ਚੇਅਰਮੈਨ ਸਤੀਸ਼ ਕੁਮਾਰ ਬੱਤਰਾ (ਫਰੰਟੀਅਰ ਕਲੌਥ ਹਾਊਸ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀ ਆਯੁਰਵੈਦਿਕ ਮੈਡੀਕਲ ਕੈਂਪ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਲਗਾਇਆ ਗਿਆ। ਫਾਊਂਡੇਸ਼ਨ ਦੇ ਪ੍ਰਬੰਧਕ ਪਰਮਜੀਤ ਸਿੰਘ ਚੱਗਰ ਤੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਆਯੋਜਿਤ ਇਸ ਕੈਂਪ ਦਾ ਉਦਘਾਟਨ ਅਰਚਨਾ ਬੱਤਰਾ ਪਤਨੀ ਸਤੀਸ਼ ਕੁਮਾਰ ਬੱਤਰਾ ਚੇਅਰਮੈਨ ਦਇਆਵੰਤੀ ਫਾਊਂਡੇਸ਼ਨ ਫ਼ਗਵਾੜਾ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਡਾ. ਰੀਤੂ ਢੀਂਗਰਾ ਗਰੋਵਰ (ਬੀਏਐੱਮਐੱਸ, ਡੀ-ਫਾਰਮੈਸੀ) ਤੇ ਸਹਾਇਕ ਪਰਮਿੰਦਰ ਸਿੰਘ ਦੀ ਟੀਮ ਨੇ 67 ਲੋੜਵੰਦ ਮਰੀਜ਼ਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਕੇ ਲੋੜ ਅਨੁਸਾਰ ਫਰੀ ਦਵਾਈਆਂ ਦਿੱਤੀਆਂ। ਲੋੜਵੰਦ ਮਰੀਜ਼ਾਂ ਨੂੰ ਇਕ ਹਫਤੇ ਦੀ ਫਰੀ ਦਵਾਈ ਦੇਣ ਦੇ ਨਾਲ ਲੋੜ ਮੁਤਾਬਕ ਵਾਧੂ ਦਵਾਈ ਬੰਗਾ ਰੋਡ ਸਥਿਤ ਡਿਸਪੈਂਸਰੀ ਤੋਂ ਪ੍ਰਾਪਤ ਕਰਨ ਦੀ ਹਦਾਇਤ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਹਾਜ਼ਰੀਨ ਨੂੰ ਦੱਸਿਆ ਕਿ ਮਹਾਰਿਸ਼ੀ ਚਰਕ ਦੇ ਅਨੁਸਾਰ ਇਕ ਸਿਹਤਮੰਦ ਵਿਅਕਤੀ ਦੀ ਸਿਹਤ ਦੀ ਰੱਖਿਆ ਕਰਨ ਤੇ ਮਰੀਜ਼ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਦਾ ਗਿਆਨ ਆਯੁਰਵੈਦ ਪ੍ਰਣਾਲੀ ਵਿਚ ਮੌਜੂਦ ਹੈ। ਹਜ਼ਾਰਾਂ ਸਾਲ ਪੁਰਾਣੀ ਤੇ ਸੁਰੱਖਿਅਤ ਆਯੁਰਵੈਦਿਕ ਪ੍ਰਣਾਲੀ ‘ਚ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਦੀ ਤਾਕਤ ਹੈ। ਜੇਕਰ ਮਾਹਿਰ ਆਯੁਰਵੈਦ ਡਾਕਟਰ ਦੀ ਸਲਾਹ ਦੇ ਨਾਲ ਇਨ੍ਹਾਂ ਦਵਾਈਆਂ ਦਾ ਸੇਵਨ ਕੀਤਾ ਜਾਵੇ ਤਾਂ ਸਰੀਰ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਹੁੰਦਾ। ਡਾ. ਰੀਤੂ ਢੀਂਗਰਾ ਗਰੋਵਰ ਨੇ ਦੱਸਿਆ ਕਿ ਆਯੁਰਵੈਦਿਕ ਦਵਾਈਆਂ ਇਕ ਸਿਹਤਮੰਦ ਵਿਅਕਤੀ ਦੁਆਰਾ ਵੀ ਵਰਤੀਆਂ ਜਾ ਸਕਦੀਆਂ ਹਨ ਕਿਉਂਕਿ ਇਹ ਸਾਡੀ ਆਧੁਨਿਕ ਜੀਵਨ ਸ਼ੈਲੀ ਨੂੰ ਸਹੀ ਦਿਸ਼ਾ ਦਿੰਦੀਆਂ ਹਨ। ਅਖੀਰ ਵਿਚ ਫਾਊਂਡੇਸ਼ਨ ਦੇ ਮੈਨੇਜਰ ਪਰਮਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਬੀਰ ਸਿੰਘ ਸਾਬੀ ਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਬੀਰ ਸਿੰਘ ਸਾਬੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀਪਿਕਾ, ਭਾਈ ਨਰਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਸੰਦੀਪ ਸਿੰਘ, ਮੀਤ ਗ੍ਰੰਥੀ ਸਿੰਘ, ਕਮਲ ਕੁਮਾਰ, ਮੋਹਨ ਲਾਲ ਤਨੇਜਾ, ਸੁਧਾ ਸ਼ਰਮਾ ਆਦਿ ਹਾਜ਼ਰ ਸਨ।