- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਆਕਾਸ਼ ਬਾਂਸਲ ਅਤੇ ਐੱਸਐੱਸਪੀ ਗੌਰਵ ਤੂਰਾ ਨੇ ਲਾਅ ਦੀ ਵਿਦਿਆਰਥਣ ਖੁਸ਼ੀ ਓਬਰਾਏ ਨੂੰ ਕੀਤਾ ਪ੍ਰੋਤਸਾਹਿਤ

ਰਾਜਨੀਤੀ ਤੇ ਪੱਤਰਕਾਰਤਾ ਤੋਂ ਬਾਅਦ ਹੁਣ ਕਾਨੂੰਨ ਦੇ ਖੇਤਰ ’ਚ ਵੀ ਕਦਮ ਰੱਖੇਗਾ ਓਬਰਾਏ ਪਰਿਵਾਰ
ਨਵੀਂ ਪੀੜ੍ਹੀ ਲਈ ਬਣੀ ਪ੍ਰੇਰਣਾ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸਮਾਜਿਕ, ਰਾਜਨੀਤਕ ਅਤੇ ਪੱਤਰਕਾਰਤਾ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਸੀਨੀਅਰ ਪੱਤਰਕਾਰ ਨਵੀਨ ਓਬਰਾਏ ਅਤੇ ਸੰਦੀਪ ਓਬਰਾਏ ਦੇ ਪਰਿਵਾਰ ਨੇ ਹੁਣ ਕਾਨੂੰਨ ਦੇ ਖੇਤਰ ਵਿੱਚ ਵੀ ਆਪਣੀ ਮੌਜੂਦਗੀ ਦਰਜ ਕਰਵਾਉਣ ਵੱਲ ਕਦਮ ਵਧਾਇਆ ਹੈ। ਪਰਿਵਾਰ ਦੀ ਨਵੀਂ ਪੀੜ੍ਹੀ ਦੀ ਨੁਮਾਇੰਦਗੀ ਕਰ ਰਹੀ ਲਾਅ ਦੀ ਵਿਦਿਆਰਥਣ ਖੁਸ਼ੀ ਓਬਰਾਏ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਉਸ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਅਤੇ ਹੌਸਲਾ-ਅਫ਼ਜ਼ਾਈ ਦਿੱਤੀ ਗਈ।
ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਐੱਸਐੱਸਪੀ ਗੌਰਵ ਤੂਰਾ ਨੇ ਖੁਸ਼ੀ ਓਬਰਾਏ ਦੀ ਪ੍ਰਤਿਭਾ, ਮਿਹਨਤ ਅਤੇ ਕਾਨੂੰਨ ਦੇ ਖੇਤਰ ਵਿੱਚ ਅੱਗੇ ਵਧਣ ਦੀ ਇੱਛਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਕਾਨੂੰਨ ਦਾ ਖੇਤਰ ਸਮਾਜ ਵਿੱਚ ਨਿਆਂ ਅਤੇ ਵਿਵਸਥਾ ਕਾਇਮ ਰੱਖਣ ਦੀ ਸਭ ਤੋਂ ਮਹੱਤਵਪੂਰਨ ਕੜੀ ਹੈ ਅਤੇ ਨੌਜਵਾਨਾਂ ਦਾ ਇਸ ਖੇਤਰ ਵੱਲ ਆਉਣਾ ਦੇਸ਼ ਅਤੇ ਸਮਾਜ ਲਈ ਇੱਕ ਸਕਾਰਾਤਮਕ ਸੰਕੇਤ ਹੈ। ਓਬਰਾਏ ਪਰਿਵਾਰ ਲੰਬੇ ਸਮੇਂ ਤੋਂ ਸਮਾਜ ਸੇਵਾ, ਜਨਹਿੱਤ ਦੇ ਮੁੱਦਿਆਂ ਅਤੇ ਪੱਤਰਕਾਰਤਾ ਰਾਹੀਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਪਰਿਵਾਰ ਨੇ ਹਮੇਸ਼ਾ ਨੌਜਵਾਨਾਂ ਨੂੰ ਸਿੱਖਿਆ ਅਤੇ ਜਾਗਰੂਕਤਾ ਲਈ ਪ੍ਰੇਰਿਤ ਕੀਤਾ ਹੈ। ਹੁਣ ਖੁਸ਼ੀ ਓਬਰਾਏ ਦਾ ਕਾਨੂੰਨ ਦੇ ਖੇਤਰ ਵੱਲ ਵਧਣਾ ਇਸ ਸੋਚ ਦਾ ਵਿਸਥਾਰ ਮੰਨਿਆ ਜਾ ਰਿਹਾ ਹੈ ।
ਪਰਿਵਾਰਕ ਮੈਂਬਰਾਂ ਅਨੁਸਾਰ ਕਾਨੂੰਨ ਦੀ ਪੜ੍ਹਾਈ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਸਮਾਜ ਵਿੱਚ ਨਿਆਂ ਅਤੇ ਅਧਿਕਾਰਾਂ ਦੀ ਰੱਖਿਆ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਖੁਸ਼ੀ ਓਬਰਾਏ ਦਾ ਸੁਪਨਾ ਇੱਕ ਕਾਬਲ ਵਕੀਲ ਬਣ ਕੇ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਨਿਆਂ ਦਿਵਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਹੈ। ਡੀਸੀ ਆਕਾਸ਼ ਬਾਂਸਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀ ਤੱਕ ਆਪਣੀ ਸੋਚ ਸੀਮਤ ਨਹੀਂ ਰੱਖਣੀ ਚਾਹੀਦੀ, ਸਗੋਂ ਅਜਿਹੇ ਖੇਤਰਾਂ ਦੀ ਚੋਣ ਕਰਨੀ ਚਾਹੀਦੀ ਹੈ ਜਿੱਥੇ ਉਹ ਸਮਾਜ ਅਤੇ ਰਾਸ਼ਟਰ ਨਿਰਮਾਣ ਵਿੱਚ ਸਿੱਧਾ ਯੋਗਦਾਨ ਦੇ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਕਾਨੂੰਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਲਈ ਭਵਿੱਖ ਵਿੱਚ ਬੇਅੰਤ ਸੰਭਾਵਨਾਵਾਂ ਹਨ ।
ਐੱਸਐੱਸਪੀ ਗੌਰਵ ਤੂਰਾ ਨੇ ਕਾਨੂੰਨ ਅਤੇ ਨਿਆਂ ਪ੍ਰਣਾਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਇਮਾਨਦਾਰੀ, ਸਮਰਪਣ ਅਤੇ ਮਿਹਨਤ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਸਿੱਖਿਆ ਖੇਤਰ ਨਾਲ ਜੁੜੇ ਵਿਦਵਾਨਾਂ ਦਾ ਮੰਨਣਾ ਹੈ ਕਿ ਕਾਨੂੰਨ ਦਾ ਖੇਤਰ ਤੇਜ਼ੀ ਨਾਲ ਵਿਸਤਾਰ ਕਰ ਰਿਹਾ ਹੈ ਅਤੇ ਨਿਆਂਪਾਲਿਕਾ, ਵਕਾਲਤ, ਕਾਰਪੋਰੇਟ ਲਾਅ, ਮਨੁੱਖੀ ਅਧਿਕਾਰ, ਸਾਈਬਰ ਲਾਅ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਯੋਗ ਨੌਜਵਾਨਾਂ ਲਈ ਬਹੁਤ ਮੌਕੇ ਮੌਜੂਦ ਹਨ। ਖੁਸ਼ੀ ਓਬਰਾਏ ਦੀ ਇਸ ਨਵੀਂ ਯਾਤਰਾ ਨੂੰ ਲੈ ਕੇ ਪਰਿਵਾਰ, ਦੋਸਤਾਂ ਅਤੇ ਸ਼ੁਭਚਿੰਤਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਭ ਨੂੰ ਉਮੀਦ ਹੈ ਕਿ ਉਹ ਆਪਣੀ ਮਿਹਨਤ ਅਤੇ ਲਗਨ ਨਾਲ ਕਾਨੂੰਨ ਦੇ ਖੇਤਰ ਵਿੱਚ ਨਵੀਂ ਪਛਾਣ ਬਣਾਏਗੀ ਅਤੇ ਸਮਾਜ ਸੇਵਾ ਦੀ ਪਰਿਵਾਰਕ ਵਿਰਾਸਤ ਨੂੰ ਹੋਰ ਅੱਗੇ ਵਧਾਏਗੀ।