ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਜ਼ਿਲ੍ਹੇ ਦੀ ਸ਼ਾਨ ਨੂੰ ਵਧਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਦਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਡੀਸੀ ਮੁਹੰਮਦ ਤਇਅਬ ਨੂੰ ਇਹ ਐਵਾਰਡ ਇੰਡੀਆ ਟੂਡੇ ਦੇ ਸਟੇਟ ਆਫ਼ ਸਟੇਟ ਪੰਜਾਬ ਦੇ ਸਮਾਗਮ ਦੌਰਾਨ ਚੰਡੀਗੜ੍ਹ ਵਿਖੇ ਦਿੱਤਾ ਗਿਆ। ਇੰਡੀਆ ਟੂਡੇ ਦੇ ਸਟੇਟ ਆਫ ਸਟੇਟ ਪੰਜਾਬ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਦਾਨ ਕਰਨ ਲਈ ਇਹ ਸਨਮਾਨ ਹਾਸਿਲ ਹੋਇਆ ਹੈ। ਸਨਮਾਨ ਮਿਲਣ 'ਤੇ ਡੀਸੀ ਮੁਹੰਮਦ ਤਇਅਬ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਨਮਾਨ ਨੇ ਜ਼ਿਲ੍ਹਾ ਪ੍ਸ਼ਾਸਨ ਨੂੰ ਹੋਰ ਜ਼ਿਆਦਾ ਮਿਹਨਤ ਨਾਲ ਕੰਮ ਕਰਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਕਰ ਦਿੱਤਾ ਹੈ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਸ਼ਾਸਨ ਇਸ ਸਨਮਾਨ ਦੇ ਲਈ ਚੁਣੇ ਜਾਣ 'ਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਸ਼ਾਸਨ ਇਸ ਸਨਮਾਨ ਦਾ ਸਿਹਰਾ ਜ਼ਿਲ੍ਹੇ ਦੇ ਅਧਿਕਾਰੀਆਂ, ਕਰਮਚਾਰੀਆਂ ਦੀ ਸਖਤ ਮਿਹਨਤ ਦੇ ਸਿਰ ਬੰਨ੍ਹਦਾ ਹੈ, ਜਿੰਨ੍ਹਾਂ ਨੇ ਜ਼ਿਲ੍ਹੇ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਸ਼ਾਸਨ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਵਧੀਆਂ ਸੇਵਾਵਾਂ ਦੇਣ ਲਈ ਵਚਨਬੱਧ ਹੈ।