ਹਰਮੇਸ਼ ਸਰੋਆ, ਫਗਵਾੜਾ : ਤੀਹ ਤੋਂ ਪੈਂਤੀ ਸਾਲਾ ਨੌਜਵਾਨ ਦੀ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੀਆਰਪੀ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਟਰੇਨ ਨੰਬਰ 11078 ਦੀ ਲਪੇਟ 'ਚ ਆ ਕੇ ਇੱਕ ਤੀਹ ਤੋਂ ਪੈਂਤੀ ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਉਸਦੇ ਕੋਲੋਂ ਕੋਈ ਵੀ ਸ਼ਨਾਖਤੀ ਸਬੂਤ ਨਾ ਮਿਲਣ ਕਾਰਨ ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ 'ਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Posted By: Seema Anand