ਕਿਸਾਨ ਜਥੇਬੰਦੀਆਂ ਜਾਮ ਦਾ ਫੈਸਲਾ ਟਾਲਿਆ
ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿਚ ਰੇਲਵੇ ਟ੍ਰੈਕ ਜਾਮ ਦਾ ਫੈਸਲਾ ਅਸਥਾਈ ਤੌਰ ’ਤੇ ਰੋਕਿਆ
Publish Date: Sat, 20 Dec 2025 10:02 PM (IST)
Updated Date: Sat, 20 Dec 2025 10:04 PM (IST)

---ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ : ਪ੍ਰਧਾਨ ਬਾਊਪੁਰ --ਹਰ ਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੋਰਸ ਤਾਇਨਾਤ : ਐੱਸਪੀ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਸਾਂਝੇ ਬਿਆਨ ਵਿਚ ਦੱਸਿਆ ਕਿ ਪਿਛਲੇ ਦਿਨੀਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਕਾਲ ’ਤੇ ਆਪਣੀਆਂ ਮੰਗਾਂ ਮਨਵਾਉਣ ਲਈ ਪਿੰਡ ਡਡਵਿੰਡੀ ਦੇ ਰੇਲਵੇ ਟ੍ਰੈਕ ’ਤੇ ਚੱਕਾ ਜਾਮ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਫਿਰੋਜ਼ਪੁਰ, ਜਲੰਧਰ ਅਤੇ ਅੰਮ੍ਰਿਤਸਰ ਵਿਚ ਰੇਲਵੇ ਟ੍ਰੈਕ ਜਾਮ ਕਰਨ ਦਾ ਪ੍ਰੋਗਰਾਮ ਤੈਅ ਸੀ, ਪਰ ਪ੍ਰਸ਼ਾਸ਼ਨ ਵੱਲੋਂ ਕੁਝ ਮੰਗਾਂ ’ਤੇ ਸਹਿਮਤੀ ਦੇਣ ਕਾਰਨ ਦੋਹਾਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਾ ਰੇਲਵੇ ਟ੍ਰੈਕ ਜਾਮ ਕਰਨ ਦਾ ਫੈਸਲਾ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਬਾਕੀ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜ਼ਿਕਰਯੋਗ ਹੈ ਕਿ ਰੇਲਵੇ ਟ੍ਰੈਕ ਜਾਮ ਦੀ ਸੰਭਾਵਨਾ ਬਾਰੇ ਖ਼ਬਰ ਮਿਲਦੇ ਹੀ ਪੁਲਿਸ ਪ੍ਰਸ਼ਾਸ਼ਨ ਤੁਰੰਤ ਹਰਕਤ ਵਿਚ ਆ ਗਿਆ ਅਤੇ ਪਿੰਡ ਡਡਵਿੰਡੀ ਦੇ ਰੇਲਵੇ ਟ੍ਰੈਕ ਦੇ ਨੇੜੇ ਵੱਡੇ ਪੱਧਰ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਮੌਕੇ ਉੱਤੇ ਐੱਸਪੀਡੀ ਪੀਐੱਸ ਵਿਰਕ ਕਪੂਰਥਲਾ, ਡੀਐੱਸਪੀਡੀ ਹਰਗੁਰਦੇਵ ਸਿੰਘ ਕਪੂਰਥਲਾ, ਡੀਐੱਸਪੀ ਸੁਖਪਾਲ ਸਿੰਘ ਕਪੂਰਥਲਾ, ਡੀਐੱਸਪੀ ਧੀਰੇਂਦਰ ਵਰਮਾ ਏਸੀਪੀ ਸੁਲਤਾਨਪੁਰ ਲੋਧੀ, ਐੱਸਐੱਚਓ ਸੋਨਮਦੀਪ ਕੌਰ ਸੁਲਤਾਨਪੁਰ ਲੋਧੀ, ਏਐੱਸਆਈ ਪੂਰਨ ਚੰਦ (ਚੌਂਕੀ ਇੰਚਾਰਜ ਮੋਠਾਂਵਾਲਾ) ਸਮੇਤ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਐੱਸਪੀ ਵਿਰਕ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨਾਲ ਸਮਝੌਤੇ ਦੀ ਸੰਭਾਵਨਾ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟ੍ਰੈਕ ਜਾਮ ਕਰਨ ਦਾ ਫੈਸਲਾ ਅਸਥਾਈ ਤੌਰ ’ਤੇ ਰੋਕਿਆ ਗਿਆ ਲੱਗਦਾ ਹੈ। ਕੈਪਸ਼ਨ: 20ਕੇਪੀਟੀ1 ਪਸ਼ਨ: 20ਕੇਪੀਟੀ2 ਜਿਲ੍ਹਾ ਸੰਗਠਤ ਸਕੱਤਰ ਕੈਪਸ਼ਨ: 20ਕੇਪੀਟੀ3 ਜਿਲ੍ਹਾ ਪ੍ਰੈੱਸ ਸਕੱਤਰ ਕੈਪਸ਼ਨ: 20ਕੇਪੀਟੀ4