- ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਕੀਤੀ ਮਹੱਲੇ ਦੀ ਅਗਵਾਈ - ਹਾਥੀ, ਘੋੜੇ, ਊਠ, ਵੰਨ-ਸਵੰਨੇ ਵਾਹਨ ਨਿਹੰਗ ਸਿੰਘਾਂ ਦੇ ਕਾਫਲੇ ’ਚ ਸ਼ਾਮਲ - ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆ ਕੈਪਸ਼ਨ: 25ਕੇਪੀਟੀ20 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਮਹੱਲਾ ਕੱਢਦੇ ਹੋਏ । ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲੇ ਦੀ ਅਰੰਭਤਾ ਸਬੰਧੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਜ਼ੇਲ੍ਹਾਂ ਵਿੱਚ ਕੈਦ ਆਪਣੀ ਸਜ਼ਾਵਾਂ ਪੂਰੀ ਕਰ ਚੁਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਖੋਲੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਨਾਲ ਹੀ ਕਿਹਾ ਕਿ ਗੁਰੂ ਨਾਨਕ ਸਾਹਿਬ ਵੱਲੋਂ ਸਿਰਜਿਆ ਸਮਾਜ ਉਨ੍ਹਾਂ ਦੇ ਗੁਰਬਾਣੀ ਫਲਸਫੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ। ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਦਲਾਂ ਵੱਲੋਂ ਰਲ ਕੇ ਮਹੱਲਾ ਕੱਢਿਆ ਜਾ ਰਿਹਾ ਹੈ। ਬੁੱਢਾ ਦਲ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ। ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ ‘ਚ ਸਮੂਲੀਅਤ ਕੀਤੀ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ। ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਯਾਦਗਾਰ ਬਾਬਾ ਨਵਾਬ ਕਪੂਰ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਤੋਂ ਮੱਹਲਾ ਕੱਦਗਰਾਂ, ਚੌਂਕ ਝਟਕੱਈਆਂ, ਮੰਦਿਰ ਭਵਾਨੀ, ਸਦਰ ਬਜ਼ਾਰ ਰਾਹੀਂ ਮਹੱਲਾ ਰਿਸ਼ੀ ਨਗਰ ਚੌਂਕ ਚੇਲਿਆ ਵਾਲਾ, ਗੁਰਦੁਅਰਾ ਸ੍ਰੀ ਕੋਠੜੀ ਸਾਹਿਬ, ਗੁ: ਗੁਰੂ ਕਾ ਬਾਗ, ਐਸ.ਡੀ ਕਾਲਜ, ਮਹੱਲਾ ਹਕੀਮਾਂ, ਨਿਊ ਮਾਡਲ ਟਾਊਨ, ਸ਼ਹੀਦ ਊਧਮ ਸਿੰਘ ਚੌਕ, ਗੇਟ ਸੰਤ ਘਾਟ ਦਾਣਾ ਮੰਡੀ ਰਾਹੀ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਖੁਲੇ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁੱਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਇਸ ਵਾਰ ਲੱਖਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ,ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ। ਬਾਬਾ ਬਲਬੀਰ ਸਿੰਘ ਵੱਲੋਂ ਸਾਰੇ ਦਲਾਂ ਨੇ ਚੜਦੀਕਲਾ ਨਾਲ ਮਹੱਲਾ ਕੱਢਿਆ ਗਿਆ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਤਰਨਾ ਦਲ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਰਾਜਾ ਰਾਜ ਸਿੰਘ ਅਰਬਾ ਖਰਬਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਰਾਜਸਭਾ ਦੇ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਖੜਕ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਚਮਕੌਰ ਸਿੰਘ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਪ੍ਰੇਮ ਸਿੰਘ ਬਾਬਾ ਚਰਨ ਸਿੰਘ ਸੁਰਸਿੰਘ ਵਾਲੇ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਸ਼ੇਰ ਸਿੰਘ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਬਾਊ ਸਿੰਘ, ਬਾਬਾ ਮਹਿਕ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜਗਦੀਸ਼ ਸਿੰਘ, ਬਾਬਾ ਚਰਨ ਸਿੰਘ, ਬਾਬਾ ਸਤਿੰਦਰ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਵਰਪਾਲ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ।