ਮੁਖਤਿਆਰ ਸਿੰਘ ਸੋਢੀ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਦਾ ਦਿਹਾਂਤ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਨੂੰ ਡੂੰਘਾ ਸਦਮਾ, ਪਿਤਾ ਨੰਬਰਦਾਰ ਦਰਸ਼ਨ ਸਿੰਘ ਦਾ ਦਿਹਾਂਤ
Publish Date: Sat, 29 Aug 2026 07:41 PM (IST)
Updated Date: Sat, 29 Aug 2026 07:43 PM (IST)
--ਅੰਤਿਮ ਸੰਸਕਾਰ 30 ਅਗਸਤ ਨੂੰ ਸਵੇਰੇ 11 ਵਜੇ ਪਿੰਡ ਡਡਵਿੰਡੀ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਥੇਦਾਰ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਨੰਬਰਦਾਰ ਦਰਸ਼ਨ ਸਿੰਘ ਡਡਵਿੰਡੀ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਨੰਬਰਦਾਰ ਦਰਸ਼ਨ ਸਿੰਘ ਡਡਵਿੰਡੀ ਲੰਮੇ ਸਮੇਂ ਤੋਂ ਪਿੰਡ ਤੇ ਇਲਾਕੇ ਵਿੱਚ ਇੱਕ ਸਤਿਕਾਰਯੋਗ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ। ਪਰਿਵਾਰਕ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 30 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਿੰਡ ਡਡਵਿੰਡੀ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਨੰਬਰਦਾਰ ਦਰਸ਼ਨ ਸਿੰਘ ਦੇ ਦਿਹਾਂਤ ’ਤੇ ਨੰਬਰਦਾਰ ਯੂਨੀਅਨ, ਕਿਸਾਨ ਜਥੇਬੰਦੀਆਂ, ਪ੍ਰੈੱਸ ਯੂਨੀਅਨ, ਵਰਕਿੰਗ ਜਰਨਲਿਸਟ ਐਸੋਸੀਏਸ਼ਨ, ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਸਾਹਿਤ ਸਭਾ ਸੁਲਤਾਨਪੁਰ ਲੋਧੀ, ਸਮੂਹ ਮੁਲਾਜ਼ਮ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਨੰਬਰਦਾਰ ਦਰਸ਼ਨ ਸਿੰਘ ਦਾ ਅਚਾਨਕ ਵਿਛੋੜਾ ਪਰਿਵਾਰ ਦੇ ਨਾਲ-ਨਾਲ ਪਿੰਡ ਤੇ ਸਮੁੱਚੇ ਇਲਾਕੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।