- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ‘ਦੀਪ ਉਤਸਵ’ ਦੀਵਾਲੀ

ਦੀਪਕ, ਪੰਜਾਬੀ ਜਾਗਰਣ
ਕਪੂਰਥਲਾ : ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਨਰਸਰੀ ਦੇ ਵਿਦਿਆਰਥੀ ਰੰਗ-ਬਿਰੰਗੇ ਪਹਿਰਾਵੇ ਪਹਿਨ ਕੇ ਸਕੂਲ ਆਏ। ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਦੀਵਾਲੀ ਦੇ ਤਿਉਹਾਰ ਨਾਲ ਜੁੜੀ ਜਾਣਕਾਰੀ ਦਿੱਤੀ ਗਈ ਅਤੇ ਦੀਵਾਲੀ ਦੀ ਮਹੱਤਤਾ ਬਾਰੇ ਸਮਝਾਇਆ ਗਿਆ। ਬੱਚਿਆਂ ਨੇ ਆਪਣੇ ਹੱਥਾਂ ਨਾਲ ਰੰਗ-ਬਿਰੰਗੀਆਂ ਕੰਦੀਲ ਬਣਾਕੇ ਤਿਉਹਾਰ ਦਾ ਆਨੰਦ ਮਾਣਿਆ । ਪਹਿਲੀ ਤੋਂ ਤੀਜੀ ਜਮਾਤ ਤੱਕ ਦੇ ਬੱਚਿਆਂ ਨੇ ਰੰਗਾਂ ਦੀ ਸਹਾਇਤਾ ਨਾਲ ਸੁੰਦਰ ਗ੍ਰੀਟਿੰਗ ਕਾਰਡ ਬਣਾਏ। ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ ਮੁਕਾਬਲੇ ਵਿੱਚ ਭਾਗ ਲਿਆ। ਬੱਚਿਆਂ ਨੇ ਆਪਣੀ ਕਲਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਨਗਾਂ, ਲੇਸ ਤੇ ਰੰਗਾਂ ਦੀ ਸਹਾਇਤਾ ਨਾਲ ਸੁੰਦਰ ਦੀਵੇ ਸਜਾਏ, ਜਿਸ ਵਿੱਚ ਜਸਦੀਪ ਨੇ ਪਹਿਲਾ, ਪ੍ਰਿਆਂਸ਼ੂ ਕੁਮਾਰ ਨੇ ਦੂਜਾ ਤੇ ਗੀਤਾਂਜਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਸ਼ੁਭਤਾ ਤੇ ਲਾਭ ਦੇ ਪ੍ਰਤੀਕ ਤੋਰਨ ਬਣਾਉਣ ਦੇ ਮੁਕਾਬਲੇ ਵਿੱਚ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਜਸਪ੍ਰੀਤ ਨੇ ਪਹਿਲਾ, ਖੁਸ਼ੀ ਨੇ ਦੂਜਾ ਅਤੇ ਆਂਚਲ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਅੰਤਰ-ਹਾਊਸ ਰੰਗੋਲੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਅਜਿਹੇ ਮੁਕਾਬਲਿਆਂ ਰਾਹੀਂ ਬੱਚਿਆਂ ਵਿੱਚ ਆਪਸੀ ਸਹਿਯੋਗ ਤੇ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਵਿਕਸਿਤ ਹੁੰਦੀ ਹੈ। ਬੱਚਿਆਂ ਨੇ ਸੁੰਦਰ ਦੀਵਿਆਂ, ਰੰਗਾਂ ਤੇ ਮਿਰਰ ਵਰਕ ਦੀ ਸਹਾਇਤਾ ਨਾਲ ਵੱਖ-ਵੱਖ ਆਕਰਸ਼ਕ ਚਿੱਤਰ ਬਣਾਕੇ ਸਕੂਲ ਦੇ ਵਿਹੜੇ ਨੂੰ ਸਜਾਇਆ। ਇਸ ਮੁਕਾਬਲੇ ਵਿੱਚ ਗਾਂਧੀ ਹਾਊਸ ਨੇ ਪਹਿਲਾ, ਭਗਤ ਹਾਊਸ ਨੇ ਦੂਜਾ ਤੇ ਸੁਭਾਸ਼ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਬੱਚਿਆਂ ਨੂੰ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਦੇ ਸੁੰਦਰ ਯਤਨਾਂ ਦੀ ਸ਼ਲਾਘਾ ਕੀਤੀ। ਨਿਰਦੇਸ਼ਿਕਾ ਰੀਤੂ ਸ਼ਰਮਾ, ਐੱਸਪੀ ਕਾਲੀਆ ਤੇ ਮਿਸਿਜ਼ ਵੀਨਾ ਮਹਿਤਾ ਸਮੇਤ ਸਮੂਹ ਸਟਾਫ਼ ਨੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।