ਦੀਪਕ ਧੀਰ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਣੇ ਦੀਪਕ ਧੀਰ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ
Publish Date: Tue, 25 Aug 2026 08:46 PM (IST)
Updated Date: Tue, 25 Aug 2026 08:48 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੀ ਵਰਕਿੰਗ ਜਨਲਿਸਟ ਐਸੋਸੀਏਸ਼ਨ (ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ) ਦੀ ਹੋਈ ਅਹਿਮ ਚੋਣ ਦੌਰਾਨ ਪੱਤਰਕਾਰ ਭਾਈਚਾਰੇ ਨੇ ਏਕਤਾ ਤੇ ਆਪਸੀ ਸਹਿਮਤੀ ਦੀ ਮਿਸਾਲ ਕਾਇਮ ਕਰਦਿਆਂ ਦੀਪਕ ਧੀਰ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ। ਦੱਸਣਯੋਗ ਹੈ ਕਿ ਪ੍ਰਧਾਨ ਦੇ ਅਹੁਦੇ ਲਈ ਦੀਪਕ ਧੀਰ, ਸਤਪਾਲ ਕਾਲਾ, ਬਲਵੀਰ ਸਿੰਘ ਧੰਜੂ, ਬਲਵਿੰਦਰ ਸਿੰਘ ਧਾਲੀਵਾਲ, ਲਖਵੀਰ ਸਿੰਘ ਲੱਖੀ, ਅਸ਼ਵਨੀ ਜੋਸ਼ੀ ਅਤੇ ਲਕਸ਼ਮੀ ਨੰਦਨ ਸਮੇਤ ਕੁੱਲ 7 ਉਮੀਦਵਾਰ ਮੈਦਾਨ ਵਿੱਚ ਸਨ। ਚੋਣ ਪ੍ਰਕਿਰਿਆ ਦੌਰਾਨ ਸਾਰੇ ਉਮੀਦਵਾਰਾਂ ਨੇ ਆਪਸੀ ਸਹਿਮਤੀ, ਭਾਈਚਾਰਕ ਏਕਤਾ ਤੇ ਐਸੋਸੀਏਸ਼ਨ ਦੇ ਵਡੇਰੇ ਹਿੱਤਾਂ ਨੂੰ ਤਰਜੀਹ ਦਿੰਦਿਆਂ ਦੀਪਕ ਧੀਰ ਦੇ ਨਾਮ ’ਤੇ ਸਹਿਮਤੀ ਪ੍ਰਗਟਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਨਵੇਂ-ਚੁਣੇ ਪ੍ਰਧਾਨ ਦੀਪਕ ਧੀਰ ਨੇ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੱਤਰਕਾਰ ਸਾਥੀਆਂ ਵੱਲੋਂ ਦਿੱਤਾ ਗਿਆ ਵੱਡਾ ਭਰੋਸਾ, ਸਨਮਾਨ ਤੇ ਜ਼ਿੰਮੇਵਾਰੀ ਹੈ। ਉਹ ਇਸ ਭਰੋਸੇ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ “ਪੱਤਰਕਾਰ ਭਾਈਚਾਰੇ ਦੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਮੇਰੀ ਕੋਸ਼ਿਸ਼ ਰਹੇਗੀ ਕਿ ਪ੍ਰੈੱਸ ਕਲੱਬ ਕਿਸੇ ਇੱਕ ਵਿਅਕਤੀ ਜਾਂ ਧੜੇ ਦੀ ਸੰਸਥਾ ਨਾ ਬਣੇ, ਸਗੋਂ ਹਰ ਪੱਤਰਕਾਰ ਲਈ ਇੱਕ ਸਾਂਝਾ, ਮਜ਼ਬੂਤ ਤੇ ਭਰੋਸੇਮੰਦ ਮੰਚ ਬਣੇ। ਹਰ ਪੱਤਰਕਾਰ ਦੀ ਆਵਾਜ਼ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਸਾਥੀ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।” ਇਸ ਮੌਕੇ ਸਾਬਕਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਸੋਢੀ, ਸਾਬਕਾ ਪ੍ਰਧਾਨ ਲਖਵੀਰ ਸਿੰਘ ਲੱਖੀ, ਤਿਲਕਰਾਜ ਜੋਸ਼ੀ, ਨਰਿੰਦਰ ਸਿੰਘ ਸੋਨੀਆ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਲਕਸ਼ਮੀ ਨੰਦਨ, ਬਲਵੀਰ ਸਿੰਘ ਧੰਜੂ, ਸਤਪਾਲ ਕਾਲਾ, ਵਰੁਣ ਸ਼ਰਮਾ,ਬਲਵਿੰਦਰ ਸਿੰਘ ਲਾਡੀ, ਨਰੇਸ਼ ਹੈਪੀ, ਦੇਸ਼ ਰਾਜ, ਬਲਵਿੰਦਰ ਸਿੰਘ ਧਾਲੀਵਾਲ, ਕੁਲਵੰਤ ਸਿੰਘ ਨੂਰੋਵਾਲ, ਅਸ਼ਵਨੀ ਜੋਸ਼ੀ, ਰਣਜੀਤ ਸਿੰਘ ਚੰਦੀ, ਰਕੇਸ਼ ਕੁਮਾਰ, ਚਰਨਜੀਤ ਸਿੰਘ ਢਿੱਲੋਂ, ਜਗਜੀਤ ਸਿੰਘ ਧੰਜੂ, ਸਿਮਰਨਜੀਤ ਸਿੰਘ, ਦਿਲਬਾਗ ਸਿੰਘ, ਜਸਦੇਵ ਸਿੰਘ ਝੰਡ, ਜਗਮੋਹਨ ਸਿੰਘ ਥਿੰਦ, ਪ੍ਰਦੀਪ ਸਿੰਘ, ਕੰਵਲਪ੍ਰੀਤ ਸਿੰਘ, ਕੁਲਵਿੰਦਰ ਸਿੰਘ ਲਾਡੀ, ਅਰਵਿੰਦ ਪਾਠਕ, ਪਰਮਜੀਤ ਸਿੰਘ, ਤਰਸੇਮ ਸਿੰਘ ਥਿੰਦ, ਜਤਿੰਦਰ ਸੇਠੀ, ਦੀਪਕ ਸ਼ਰਮਾ, ਲਵਪ੍ਰੀਤ ਸਿੰਘ ਖਿੰਡਾ, ਕੁਲਬੀਰ ਸਿੰਘ ਮਿੰਟੂ, ਪਵਨ ਕੁਮਾਰ ਹਨੀ, ਗੁਰਪਿੰਦਰ ਪਾਲ ਸਿੰਘ ਕੰਡਾ, ਗੁਰਪ੍ਰੀਤ ਸਿੰਘ ਢੋਟ, ਰਵੀ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਮੌਜੂਦ ਸੀ।