ਏਕਤਾ ਪਾਰਟੀ ਨੇ ਮੀਟਿੰਗ ’ਚ ਕੀਤਾ ਵਿਚਾਰ-ਵਟਾਂਦਰਾ ਏਕਤਾ ਪਾਰਟੀ ਦੀ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ
Publish Date: Mon, 12 Oct 2026 08:06 PM (IST)
Updated Date: Mon, 12 Oct 2026 08:08 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਏਕਤਾ ਪਾਰਟੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਪਿੰਡ ਹੂਸੇਨਪੁਰ ਵਿਖੇ ਕਰਵਾਈ ਗਈ। ਇਸ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਦੇ ਵਿਸਥਾਰ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਲਾਲ ਬਿੱਟੂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਸਫਲਤਾ ਉਸ ਦੇ ਮਿਹਨਤੀ ਵਰਕਰਾਂ ਤੇ ਮਜ਼ਬੂਤ ਜਥੇਬੰਦਕ ਢਾਂਚੇ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਨੌਜਵਾਨਾਂ ਤੇ ਮਹਿਲਾਵਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਹਾਜ਼ਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕਰਨ। ਇਸ ਉਨ੍ਹਾਂ ਕਿਹਾ ਕਿ ਗਰੀਬ ਤੇ ਮਜ਼ਬੂਰ ਲੋਕਾਂ ਦੀ ਹਿੱਤਾਂ ਦੀ ਰੱਖਿਆ ਲਈ ਪਾਰਟੀ ਵੱਲੋ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ। ਇਸ ਤਹਿਤ ਰਾਹੁਲ ਨੂੰ ਏਕਤਾ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ, ਜਦਕਿ ਗੋਪੀ ਨੂੰ ਯੂਥ ਵਿੰਗ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਮਹਿਲਾ ਵਿੰਗ ਵਿੱਚ ਨਰਿੰਦਰ ਕੌਰ ਤੇ ਹਰਜਿੰਦਰ ਕੌਰ ਨੂੰ ਹਲਕਾ ਇੰਚਾਰਜ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ। ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਤੇ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵਿੰਦਰ ਕੌਰ ਸਰਪੰਚ ਮੰਗਾ ਰੋਡਾ, ਜੋਤੀ, ਸੁਸ਼ਮਾ ਰਾਣੀ, ਵਿਜੈ ਸ਼ਰਮਾ, ਰੂਬੀ, ਬੋਬੀ, ਪੰਡਤ, ਬਾਬਾ ਖੀਰਾਂਵਾਲੀ, ਸਾਹਿਲ, ਸੁਖਮਨ, ਸਹਿਜ ਤੇ ਹੋਰ ਹਾਜ਼ਰ ਹਨ।