ਮੁਲਾਜ਼ਮਾਂ ਦੇ ਬਕਾਇਆ ਡੀਏ ਤੇ ਹੋਰ ਏਰੀਅਰ ਜਲਦ ਜਾਰੀ ਕਰਨ ਦੀ ਮੰਗ
ਮੁਲਾਜ਼ਮਾਂ ਦੇ ਬਕਾਇਆ ਡੀਏ ਤੇ ਹੋਰ ਏਰੀਅਰ ਜਲਦ ਜਾਰੀ ਕਰਨ ਦੀ ਮੰਗ
Publish Date: Wed, 22 Apr 2026 07:27 PM (IST)
Updated Date: Thu, 23 Apr 2026 04:07 AM (IST)

ਕੈਪਸ਼ਨ-22ਪੀਐਚਜੀ7 ਸਤਨਾਮ ਸਿੰਘ। ਪੰਜਾਬੀ ਜਾਗਰਣ ਪ੍ਰਤੀਨਿਧ,ਫਗਵਾੜਾ ਪੰਜਾਬ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ।ਸਮਾਜ ਸੇਵਕ ਸਤਨਾਮ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜੋ ਕਿ ਇੱਕ ਸਕਾਰਾਤਮਕ ਬਦਲਾਅ ਦੀ ਨਿਸ਼ਾਨੀ ਹੈ।ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਕਿਸਾਨੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਇਆ ਹੈ। ਖਾਸ ਕਰਕੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨਾਲ ਉਨ੍ਹਾਂ ਦੇ ਜੀਵਨ ਸਤਰ ਵਿੱਚ ਸੁਧਾਰ ਆਇਆ ਹੈ। ਸਤਨਾਮ ਸਿੰਘ ਨੇ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਕਾਬਿਲ-ਏ-ਤਾਰੀਫ਼ ਹੈ ਕਿ ਹਰ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ ਅਤੇ ਸੂਬਾ ਤਰੱਕੀ ਦੇ ਨਵੇਂ ਮਿਆਰ ਸਥਾਪਤ ਕਰੇਗਾ ਸਿਰਫ ਸੂਬਾ ਦੇ ਮੁਲਾਜ਼ਮ ਵਰਗ ਵਿੱਚ ਬਕਾਇਆ ਡੀਏ (ਮਹਿੰਗਾਈ ਭੱਤਾ) ਅਤੇ ਹੋਰ ਏਰੀਅਰਾਂ ਦੀ ਅਦਾਇਗੀ ਵਿੱਚ ਹੋ ਰਹੀ ਦੇਰੀ ਕਾਰਨ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਸਮਾਜ ਸੇਵਕ ਸਤਨਾਮ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੁਲਾਜ਼ਮਾਂ ਦੇ ਹੱਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਕਾਇਆ ਰਕਮ ਦਾ ਜਲਦ ਭੁਗਤਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਡੀਏ ਅਤੇ ਹੋਰ ਭੱਤਿਆਂ ਦੇ ਬਕਾਏ ਰੁਕੇ ਹੋਏ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੌਰ ‘ਤੇ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਇਹ ਬਕਾਇਆ ਰਕਮ ਮੁਲਾਜ਼ਮਾਂ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਦੀ ਦੇਰੀ ਨਾਲ ਅਦਾਇਗੀ ਉਨ੍ਹਾਂ ਦੇ ਮਨੋਬਲ ‘ਤੇ ਵੀ ਅਸਰ ਪਾ ਰਹੀ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਡੀਏ ਅਤੇ ਹੋਰ ਸਾਰੇ ਬਕਾਏ ਜਾਰੀ ਕਰਕੇ ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਘਰੇਲੂ ਖਰਚੇ ਆਸਾਨੀ ਨਾਲ ਪੂਰੇ ਕਰ ਸਕਣ।ਜਿਵੇ ਸਰਕਾਰ ਹਰ ਵਰਗ ਦਾ ਖਿਆਲ ਰਖ ਰਹੀ ਹੈ ਇਸੇ ਤਰਾਂ ਮੁਲਾਜਮ ਅਤੇ ਪੈਨਸ਼ਨਰ ਵੀ ਸੂਬਾ ਸਰਕਾਰ ਤੋਂ ਰਾਹਤ ਦੀ ਉਮੀਦ ਲਗਾਈ ਬੈਠੇ ਹਨ।