ਭਾਰਤੀ ਕਿਸਾਨ ਯੂਨੀਅਨ ਨੇ ਡੀਸੀ ਦੇ ਨਾਂ ਦਿੱਤਾ ਮੰਗ ਪੱਤਰ
ਕਣਕ ਖਰੀਦ ਮਸਲੇ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਡੀਸੀ ਕਪੂਰਥਲਾ ਨੂੰ ਮੰਗ ਪੱਤਰ
Publish Date: Mon, 20 Apr 2026 08:18 PM (IST)
Updated Date: Mon, 20 Apr 2026 08:21 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਣਕ ਦੀ ਖਰੀਦ ਸਬੰਧੀ ਮਸਲਿਆਂ ਨੂੰ ਲੈ ਕੇ ਮੰਗ ਪੱਤਰ ਦਿੱਤੇ ਗਏ। ਇਸ ਤਹਿਤ ਸੂਬਾ ਆਗੂ ਜਗਮੋਹਨਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਮ ਵੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਐੱਸਡੀਐੱਮ ਇਰਵਨ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫਸਲ ਦੀ ਖਰੀਦ ਤੇ ਕੀਮਤ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਕਾਰ ਵੱਲੋਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਜ਼ਰੂਰੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਝੱਲਣੀ ਪਵੇ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰਾਂ ਵਿਚ ਹਰਜੀਤ ਸਿੰਘ, ਸੁਖਪਾਲ ਸਿੰਘ ਚੀਮਾ, ਰੂੜ ਸਿੰਘ, ਜਸਬੀਰ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ ਬਾਰੀਆ, ਜਸਪਾਲ ਸਿੰਘ, ਰਾਜਿੰਦਰ ਸਿੰਘ ਵੜੈਚ, ਕੁਲਵੰਤ ਸਿੰਘ ਸੋਹਲ, ਸੁਰਜੀਤ ਸਿੰਘ ਮਾਨ, ਸੁੱਚਾ ਸਿੰਘ, ਨਿਰਮਲ ਸਿੰਘ ਖਾਨਗਾਹ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।