ਸਾਬਕਾ ਸੈਨਿਕਾਂ ਦੀਆਂ ਹੱਕੀ ਮੰਗਾਂ ਲਈ ਡੀਸੀ ਨੂੰ ਸੌਂਪਿਆ ਮੰਗ ਪੱਤਰ
ਸਾਬਕਾ ਸੈਨਿਕਾਂ ਦੀਆਂ ਹੱਕੀ ਮੰਗਾਂ ਲਈ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
Publish Date: Fri, 06 Feb 2026 09:33 PM (IST)
Updated Date: Fri, 06 Feb 2026 09:35 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਢਾਂਡਾ ਦੇ ਸੱਦੇ ’ਤੇ ਵੱਖ ਵੱਖ ਜ਼ਿਲ੍ਹਿਆਂ ’ਚ ਆਪਣੀਆਂ ਹੱਕੀ ਮੰਗਾਂ ਸਬੰਧੀ ਜ਼ਿਲੇ ਦੇ ਡੀਸੀ ਸਾਹਿਬਾਨਾਂ ਨੂੰ ਮੰਗ ਪੱਤਰ ਦਿੱਤੇ ਜਾਣ ਦੀ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਕਪੂਰਥਲਾ ਦੀ ਸਮੁੱਚੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੀਆਂ ਹੇਠ ਲਿਖੀਆਂ ਮੰਗਾਂ ਸਨ। 1. ਕੇਂਦਰ ਸਰਕਾਰ ਨੂੰ ਵਨ ਰੈਂਕ ਵਨ ਪੈਨਸ਼ਨ ਵਿਚ ਸੱਤਵੇਂ ਤਨਖਾਹ ਕਮਿਸ਼ਨ ’ਚ ਜਵਾਨ, ਜੇਸੀਓ ਨਾਲ ਹੋਏ ਧੱਕੇ ਨੂੰ ਆਉਣ ਵਾਲੇ ਅੱਠਵੇਂ ਤਨਖਾਹ ਕਮਿਸ਼ਨ ਵਿਚ ਸਹੀ ਕਰਨਾ। 2. ਜਵਾਨ, ਜੇਸੀਓ ਜੰਗੀ ਵਿਧਵਾਵਾਂ ਤੇ ਅਫਸਰ ਜੰਗੀ ਵਿਧਵਾਵਾਂ ਦੀ ਪੈਨਸ਼ਨ ਤੇ ਹੋਰ ਸਹੂਲਤਾਂ ਵਿਚ ਬਰਾਬਰਤਾ। 3. ਰੱਖਿਆ ਮੰਤਰੀ ਤੇ ਪੰਜਾਬ ਗਵਰਨਰ ਨੂੰ ਮਿਲਕੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਰੱਖਣ ਦੀ ਮੰਗ। 4. ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਰੱਖਣ ਦੀ ਮੰਗ 5. ਸੀਐੱਸਡੀ ਕੰਟੀਨ, ਈਸੀਐੱਚਐੱਸ ਪ੍ਰਸ਼ਾਸਨ ਵੱਲੋਂ ਆਏ ਦਿਨ ਸਾਬਕਾ ਸੈਨਿਕਾਂ ਨਾਲ ਹੁੰਦੇ ਧੱਕੇ, ਪ੍ਰਾਈਵੇਟ ਨੌਕਰੀ ਲਈ ਰਿਸ਼ਵਤ ਖੋਰੀ ਤੇ ਅਜਿਹੇ ਹੋਰ ਕਈ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਪੰਜਾਬ ਸਰਪ੍ਰਸਤ ਬਲਦੇਵ ਸਿੰਘ, ਜ਼ਿਲ੍ਹਾ ਕਪੂਰਥਲਾ ਸਰਪ੍ਰਸਤ ਰਾਮ ਸਿੰਘ, ਜ਼ਿਲ੍ਹਾ ਚੇਅਰਮੈਨ ਜੱਸਾ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਜ਼ਿਲ੍ਹਾ ਉਪ ਪ੍ਰਧਾਨ ਕੁਲਦੀਪ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਧਰਮਿੰਦਰ ਸਿੰਘ, ਜ਼ਿਲ੍ਹਾ ਕੈਸ਼ੀਅਰ ਹਰਜੀਤ ਸਿੰਘ, ਕਪੂਰਥਲਾ ਬਲਾਕ ਸਰਪ੍ਰਸਤ ਬਲਵਿੰਦਰ ਸਿੰਘ, ਬਲਾਕ ਪ੍ਰਧਾਨ ਜੋਗਾ ਸਿੰਘ, ਢਿੱਲਵਾਂ ਬਲਾਕ ਪ੍ਰਧਾਨ ਬਲਦੇਵ ਸਿੰਘ, ਨਡਾਲਾ ਬਲਾਕ ਪ੍ਰਧਾਨ ਰਵਿੰਦਰ ਕੁਮਾਰ ਨਡਾਲਾ, ਸੁਲਤਾਨਪੁਰ ਲੋਧੀ ਬਲਾਕ ਸਰਪ੍ਰਸਤ ਸੂਰਤ ਸਿੰਘ, ਚੇਅਰਮੈਨ ਦੀਦਾਰ ਸਿੰਘ ਆਦਿ ਹਾਜ਼ਰ ਸਨ।