ਪਿੰਡ ਘੁੱਗ ਬੇਟ ਤੋਂ ਪੱਡਾ ਨੂੰ ਹਲਕਾ ਬਣਾਉਣ ਦੀ ਮੰਗ ਪਿੰਡ ਘੁੱਗ ਬੇਟ ਤੋਂ ਪੱਡਾ ਨੂੰ ਆਪ ਹਲਕਾ ਇੰਚਾਰਜ ਨਿਯੁਕਤ ਕਰਨ ਦੀ ਉੱਠੀ ਮੰਗ
Publish Date: Mon, 31 Aug 2026 08:42 PM (IST)
Updated Date: Mon, 31 Aug 2026 08:43 PM (IST)
--ਕਪੂਰਥਲਾ ਹਲਕੇ ਦੇ ਲੋਕਾਂ ਦੀ ਇੱਕ ਹੀ ਆਵਾਜ਼ ਹੈ ਸੁਖਵੰਤ ਸਿੰਘ ਪੱਡਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਇਨ੍ਹੀਂ ਦਿਨੀਂ ਕਪੂਰਥਲਾ ਹਲਕੇ ਦੀ ਰਾਜਨੀਤੀ ਵਿੱਚ ਸੁਖਵੰਤ ਸਿੰਘ ਪੱਡਾ ਦਾ ਨਾਮ ਲਗਾਤਾਰ ਚਰਚਾ ਵਿੱਚ ਹੈ। ਨੌਜਵਾਨਾਂ ਤੇ ਆਮ ਲੋਕਾਂ ਨਾਲ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ, ਲੋਕਾਂ ਨਾਲ ਉਨ੍ਹਾਂ ਦਾ ਸਿੱਧਾ ਸੰਪਰਕ ਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੇ ਇੱਕ ਸਕਾਰਾਤਮਕ ਮਾਹੌਲ ਬਣਾਇਆ ਹੈ। ਸੁਖਵੰਤ ਸਿੰਘ ਪੱਡਾ ਲਗਾਤਾਰ ਜਨਤਾ ਨਾਲ ਜੁੜ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਰਹੇ ਹਨ ਤੇ ਉਨ੍ਹਾਂ ਦੀ ਆਵਾਜ਼ ਜ਼ੋਰਦਾਰ ਢੰਗ ਨਾਲ ਉਠਾ ਰਹੇ ਹਨ। ਇਸੇ ਕਰਕੇ ਕਪੂਰਥਲਾ ਹਲਕੇ ਦੇ ਨੌਜਵਾਨਾਂ ਤੇ ਬਜ਼ੁਰਗਾਂ ਵਿੱਚ ਉਨ੍ਹਾਂ ਪ੍ਰਤੀ ਉਤਸ਼ਾਹ ਤੇ ਸਮਰਥਨ ਵਧ ਰਿਹਾ ਹੈ। ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਪਿੰਡ ਘੁੱਗ ਬੇਟ ਵਿਖੇ ਪਹੁੰਚੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦਾ ਪਿੰਡ ਦੇ ਵਸਨੀਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਦਿਆਂ ਉਨ੍ਹਾਂ ਦੀ ਬੇਦਾਗ਼ ਛਵੀ ਤੇ ਮਿਲਣਸਾਰ ਤੇ ਲਗਨ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ਹਾਈ ਕਮਾਂਡ ਨੂੰ ਸੁਖਵੰਤ ਸਿੰਘ ਪੱਡਾ ਨੂੰ ਆਮ ਆਦਮੀ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦੀ ਅਪੀਲ ਕੀਤੀ। ਪਿੰਡ ਦੇ ਵਸਨੀਕਾਂ ਨੇ ਸੁਖਵੰਤ ਸਿੰਘ ਪੱਡਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਇੱਕ ਇਮਾਨਦਾਰ ਤੇ ਦੋਸਤਾਨਾ ਆਗੂ ਹਨ, ਜੋ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆਉਂਦੇ ਹਨ। ਇੱਥੇ ਇਹ ਗੱਲ ਦੱਸਣਯੋਗ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਚੋਣ ਕਮਿਸ਼ਨ ਨੇ ਅਜੇ ਅਧਿਕਾਰਤ ਐਲਾਨ ਨਹੀਂ ਕੀਤਾ ਹੈ, ਪਰ ਇਸ ਵੇਲੇ ਰਾਜਨੀਤਿਕ ਗਤੀਵਿਧੀਆਂ ਤੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਪੂਰਥਲਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਬਾਰੇ ਵੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ, ਆਪ ਆਗੂ ਸੁਖਵੰਤ ਸਿੰਘ ਪੱਡਾ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਟਿਕਟ ਲਈ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਸੁਖਵੰਤ ਸਿੰਘ ਪੱਡਾ ਕਪੂਰਥਲਾ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਮਜ਼ਬੂਤੀ ਲਈ ਲੰਬੇ ਸਮੇਂ ਤੋਂ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਤੇ ਸਰਗਰਮੀ ਬਣਾਈ ਰੱਖੀ ਹੈ। ਉਹ ਪਾਰਟੀ ਪ੍ਰੋਗਰਾਮਾਂ, ਜਨ ਸੰਪਰਕ ਮੁਹਿੰਮਾਂ ਤੇ ਜਨਤਕ ਮੁੱਦਿਆਂ ਨੂੰ ਉਠਾਉਣ ਵਿੱਚ ਲਗਾਤਾਰ ਸਰਗਰਮ ਰਹੇ ਹਨ। ਆਪ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਸੁਖਵੰਤ ਸਿੰਘ ਪੱਡਾ ਨੂੰ ਆਮ ਆਦਮੀ ਪਾਰਟੀ ਦਾ ਇੱਕ ਇਮਾਨਦਾਰ ਸਿਪਾਹੀ ਮੰਨਿਆ ਜਾਂਦਾ ਹੈ। ਆਪ ਹਾਈ ਕਮਾਂਡ ਦੇ ਨੇੜੇ ਮੰਨੇ ਜਾਣ ਵਾਲੇ ਪੱਡਾ ਦੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਹਨ। ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਪਾਰਟੀ ਦਾ ਹਲਕਾ ਇੰਚਾਰਜ ਬਣਾਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਸਮਰਥਕਾਂ ਦਾ ਇਹ ਵੀ ਮੰਨਣਾ ਹੈ ਕਿ ਸੁਖਵੰਤ ਸਿੰਘ ਪੱਡਾ ਦੀ ਨਿਰੰਤਰ ਸਰਗਰਮੀ, ਲੋਕ ਸੰਪਰਕ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਉਨ੍ਹਾਂ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਪ ਹਲਕਾ ਇੰਚਾਰਜ ਦੇ ਅਹੁਦੇ ਲਈ ਸਭ ਤੋਂ ਮਜ਼ਬੂਤ ਦਾਅਵੇਦਾਰ ਬਣਾਉਂਦੀ ਹੈ।ਇਸ ਦੌਰਾਨ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਨੂੰ ਪਹਿਲ ਦਿੱਤੀ ਹੈ।