ਮਹਿੰਗਾਈ ਦੇ ਮੱਦੇਨਜ਼ਰ ਬੁਢਾਪਾ ਪੈਨਸ਼ਨ ਵਧਾਈ ਜਾਵੇ ਮਹਿੰਗਾਈ ਦੇ ਮੱਦੇਨਜ਼ਰ ਬੁਢਾਪਾ ਪੈਨਸ਼ਨ 1500 ਤੋਂ ਵਧਾ ਕੇ 3000 ਰੁਪਏ ਮਹੀਨਾ ਕਰਨ ਦੀ ਮੰਗ
Publish Date: Fri, 23 Oct 2026 07:03 PM (IST)
Updated Date: Fri, 23 Oct 2026 07:03 PM (IST)
1,500 ਤੋਂ ਵਧਾ ਕੇ 3,000 ਰੁਪਏ ਮਹੀਨਾ ਕਰਨ ਦੀ ਮੰਗ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਬਜ਼ੁਰਗਾਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਬੁਢਾਪਾ ਪੈਨਸ਼ਨ 1,500 ਰੁਪਏ ਤੋਂ ਵਧਾ ਕੇ ਘੱਟੋ-ਘੱਟ 3,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਉੱਠੀ ਹੈ। ਮਲਕੀਤ ਸਿੰਘ ਸ਼ੇਰਪੁਰ ਸੱਧਾ ਤੇ ਕਸ਼ਮੀਰਾ ਸਿੰਘ ਭੰਡਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਹਿੰਗਾਈ ਨੂੰ ਧਿਆਨ ਵਿੱਚ ਰੱਖਦਿਆਂ ਬਜ਼ੁਰਗਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਰਾਸ਼ਨ ਤੇ ਦਵਾਈਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੇਜ਼ਮੀਨੇ ਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤ ਵਿੱਚ 1,500 ਰੁਪਏ ਮਹੀਨਾਵਾਰ ਪੈਨਸ਼ਨ ਨਾਲ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਵੀ ਔਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਬਹੁਤ ਸਾਰੇ ਬਜ਼ੁਰਗਾਂ ਲਈ ਆਰਥਿਕ ਸਹਾਰੇ ਦਾ ਮਹੱਤਵਪੂਰਨ ਸਾਧਨ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਮਹਿੰਗਾਈ ਦੇ ਅਨੁਸਾਰ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਕੇ ਘੱਟੋ-ਘੱਟ 3,000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਤਾਂ ਜੋ ਬਜ਼ੁਰਗ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰ ਸਕਣ ਤੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ। ਮਲਕੀਤ ਸਿੰਘ ਸ਼ੇਰਪੁਰ ਸੱਧਾ ਤੇ ਕਸ਼ਮੀਰਾ ਸਿੰਘ ਭੰਡਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜ਼ੁਰਗਾਂ ਤੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਤੇ ਪੈਨਸ਼ਨ ਵਿੱਚ ਵਾਧਾ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।