ਡੇਂਗੂ ਦਾ ਲਾਰਵਾ ਸਾਫ਼ ਖੜ੍ਹੇ ਪਾਣੀ ’ਚ ਪੈਦਾ ਹੁੰਦਾ : ਐੱਸਐੱਮਓ
ਸੀਐਚਸੀ ਬੇਗੋਵਾਲ ਵਿਖੇ ਡੇਂਗੂ ਦਿਵਸ ਮਨਾਇਆ ਗਿਆ
Publish Date: Sun, 17 May 2026 07:23 PM (IST)
Updated Date: Sun, 17 May 2026 07:24 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਬੇਗੋਵਾਲ : ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਾ. ਨੰਦਿਕਾ ਖੁੱਲਰ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸੀਐੱਚਸੀ ਬੇਗੋਵਾਲ ਵਿਖੇ ਡੇਂਗੂ ਦਿਵਸ ਮਨਾਇਆ ਗਿਆ। ਇਸ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਸਿੰਘ ਨੇ ਦੱਸਿਆ ਕਿ ਡੇ਼ਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਫ਼ਤੇ ਵਿੱਚ ਇਕ ਵਾਰ ਕੂਲਰਾਂ ਦਾ ਪਾਣੀ ਬਦਲਣਾ ਬੇਹੱਦ ਜ਼ਰੂਰੀ ਹੈ। ਤੇਜ਼ ਬੁਖਾਰ, ਸਿਰਦਰਦ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ਤੇ ਦਾਣੇ, ਮਸੂੜੇ ਅਤੇ ਨੱਕ ਵਿੱਚੋ਼ਂ ਖੂਨ ਦਾ ਵਹਾਅ ਆਦਿ ਇਸ ਦੇ ਲੱਛਣਾਂ ਵਿੱਚ ਗਿਣੇ ਜਾਂਦੇ ਹਨ। ਇਸ ਤੋਂ ਬਚਣ ਲਈ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਬਦਲੋ, ਪੂਰੀ ਬਾਂਹ ਦੇ ਕੱਪੜੇ ਪਾ ਕੇ ਰੱਖੋ, ਆਲਾ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਵੋ। ਇਸ ਮੌਕੇ ਡਾ. ਪਵਨਪ੍ਰੀਤ ਕੌਰ, ਡਾ. ਕਰਨਪ੍ਰੀਤ ਸਿੰਘ, ਗਗਨਦੀਪ ਸਿੰਘ, ਪਵਨ ਕੁਮਾਰ, ਤਰਜੀਤ ਕੌਰ, ਸੁਰਿੰਦਰ ਸਿੰਘ, ਤਰਸੇਮ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।