ਡਿਪਟੀ ਕਮਿਸ਼ਨਰ ਵੱਲੋਂ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ
ਡਿਪਟੀ ਕਮਿਸ਼ਨਰ ਵੱਲੋਂ ਵਿਸਾਖੀ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ
Publish Date: Mon, 13 Apr 2026 08:15 PM (IST)
Updated Date: Tue, 14 Apr 2026 04:10 AM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ । ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।