ਲਖਵੀਰ ਸਿੰਘ ਲੱਖੀ/ਕੁਲਬੀਰ ਸਿੰਘ ਮਿੰਟੂ, ਸੁਲਤਾਨਪੁਰ ਲੋਧੀ : ਨਵ-ਨਿਯੁਕਤ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਅੱਜ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਤੌਰ ਡਿਪਟੀ ਕਮਿਸ਼ਨਰ ਕਪੂਰਥਲਾ ਅਹੁਦਾ ਸੰਭਾਲਣ ਪਿੱਛੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ। ਉਪਰੰਤ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਰਾਪਤ ਪਵਿੱਤਰ ਵੇਈਂ, ਭੋਰਾ ਸਾਹਿਬ ਤੇ ਬੇਰੀ ਸਾਹਿਬ ਦੇ ਵੀ ਦਰਸ਼ਨ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਾਵਨ ਧਰਤੀ 'ਤੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਵੱਲੋਂ ਡਿਪਟੀ ਕਮਿਸ਼ਨਰ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ ਗਿਆ।