ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ
Publish Date: Fri, 02 Jan 2026 08:25 PM (IST)
Updated Date: Fri, 02 Jan 2026 08:26 PM (IST)
---ਅਧਿਕਾਰੀ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ --107 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਜਾਰੀ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ ਲਿਆ ਗਿਆ। ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿਚ 107 ਖੇਡ ਮੈਦਾਨ ਵੱਖ-ਵੱਖ ਪਿੰਡਾਂ ਵਿਚ ਉਸਾਰੇ ਜਾ ਰਹੇ ਹਨ, ਜੋ ਕਿ ਬਹੁਮੰਤਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋਣ ਨਾਲ ਪਿੰਡਾਂ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਵੱਡੀ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਡ ਮੈਦਾਨਾਂ ਦੀ ਉਸਾਰੀ ਦੌਰਾਨ ਕੰਮ ਦੀ ਗੁਣਵੱਤਾ ਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮ ਦਾ ਖੁਦ ਫੀਲਡ ਵਿਚ ਜਾ ਕੇ ਲਗਾਤਾਰ ਨਿਰੀਖਣ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਡੀਡੀਪੀਓ ਗੁਰਪ੍ਰਤਾਪ ਸਿੰਘ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ।