ਡੀਸੀ ਨੇ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਮੀਖਿਆ
Publish Date: Fri, 23 Jan 2026 07:40 PM (IST)
Updated Date: Fri, 23 Jan 2026 07:42 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਨੂੰ ਲਾਗੂ ਕਰਨ ਸਬੰਧੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਦੱਸਿਆ ਕਿ 30 ਜਨਵਰੀ ਨੂੰ ਪੀਏਪੀ ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿਚ ਕਪੂਰਥਲਾ ਜ਼ਿਲ੍ਹੇ ਦੇ 1000 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਹੋਣ ਵਾਲੇ ਪ੍ਰੋਗਰਾਮ ਵਿਚ ਭਾਗ ਲਿਆ ਜਾਵੇਗਾ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਲਾਈ ਅਧਿਕਾਰੀ, ਸਿੱਖਿਆ ਵਿਭਾਗ ਤੇ ਉੱਚ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਸਾਂਝ ਨਾਲ ਯਤਨ ਕਰਨ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਤਾਂ ਜੋ ਵਿਦਿਆਰਥੀ ਇਸ ਪ੍ਰੋਗਰਾਮ ਤੋਂ ਸਿੱਖਿਆ ਗ੍ਰਹਿਣ ਕਰਕੇ ਸਮਾਜ ਦੀ ਤਰਕੀ ਵਿਚ ਬਣਦਾ ਯੋਗਦਾਨ ਪਾ ਸਕਣ।